18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਪੁਲਿਸ ਵਲੋਂ 511 ਥਾਈਾ ਛਾਪੇਮਾਰੀ, 207 ਕਾਬੂ

ਅਜੀਤ ਡੈਸਕ 06-03-2026

ਚੰਡੀਗੜ੍ਹ, 5 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਮੁਹਿੰਮ ਦੇ 44ਵੇਂ ਦਿਨ ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਕੁੱਲ ਗਿਣਤੀ 12,919 ਹੋ ਗਈ ਹੈ | ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 138 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ (ਪੀ.ਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ |

ਪਿਛਲੀ ਖ਼ਬਰ ਪੰਜਾਬ ਦੇ 'ਲਾਅ ਅਫ਼ਸਰਾਂ' ਨੂੰ ਹਰਿਆਣਾ ਦੇ ਮੁਕਾਬਲੇ ਮਿਲਦੀ ਹੈ ਅੱਧੀ ਤਨਖ਼ਾਹ <br/> ਅਗਲੀ ਖ਼ਬਰ ਘਰਾਂ 'ਚ ਗੰਧਲਾ ਪਾਣੀ ਸਪਲਾਈ ਹੋਣ ਕਾਰਨ ਲੋਕ ਹੋ ਰਹੇ ਬਿਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।