18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਸ਼ਮਾ ਸਕੂਲ ਦੇ ਵਿਦਿਆਰਥੀਆਂ ਨੇ ਫੁੱਲਾਂ ਅਤੇ ਜੈਵਿਕ ਗੁਲਾਲ ਨਾਲ ਮਨਾਈ 'ਈਕੋ-ਫਰੈਂਡਲੀ' ਹੋਲੀ <br/>

ਅਜੀਤ ਡੈਸਕ 06-03-2026
ਐੱਸ. ਏ. ਐੱਸ. ਨਗਰ, 5 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਰੰਗਾਂ ਦਾ ਤਿਉਹਾਰ 'ਹੋਲੀ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਖੇ ਹਰ ਪਾਸੇ ਰੰਗਾਂ ਦੀ ਬੁਛਾੜ ਦੇਖਣ ਨੂੰ ਮਿਲੀ, ਜਿਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਆਪਸੀ ਭਾਈਚਾਰੇ ਅਤੇ ਪਿਆਰ ਦਾ ਸੁਨੇਹਾ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਨਾਲ ਹੋਈ, ਉਪਰੰਤ ਬੱਚਿਆਂ ਨੇ ਹੋਲੀ ਦੇ ਗੀਤਾਂ 'ਤੇ ਡਾਂਸ ਪੇਸ਼ ਕੀਤਾ ਅਤੇ ਕਵਿਤਾਵਾਂ ਰਾਹੀਂ ਇਸ ਤਿਉਹਾਰ ਦੀ ਇਤਿਹਾਸਕ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਉਚੇਚੇ ਤੌਰ 'ਤੇ ਫੁੱਲਾਂ ਦੀ ਹੋਲੀ ਖੇਡੀ ਗਈ | ਇਸੇ ਦੌਰਾਨ ਸਕੂਲ ਦੇ ਚੇਅਰਮੈਨ ਏ. ਐੱਸ. ਕੇਸਰ ਤੇ ਪਿ੍ੰ. ਸੂਚੀ ਗਰੋਵਰ ਨੇ ਸਾਰਿਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਸਗੋਂ ਇਹ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ-ਮਹੱਲਾ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਚੜ੍ਹਨ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ-ਰਾਣਾ ਕੰਵਰਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।