18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਸਪੈਸ਼ਲ ਕਾੳਾੂਟਰ ਸਥਾਪਿਤ- ਗੁਰਮੀਤ ਸਿੰਘ <br/>

ਅਜੀਤ ਡੈਸਕ 06-03-2026
ਖਰੜ, 5 ਮਾਰਚ (ਗੁਰਮੁਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਤਹਿਤ ਆਮ ਜਨਤਾ ਨੂੰ 10 ਲੱਖ ਰੁ. ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸਬ-ਡਵੀਜ਼ਨ ਖਰੜ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤਾਂ ਲਈ ਅੱਜ ਤੋਂ ਐੱਸ. ਡੀ. ਐੱਮ. ਦਫ਼ਤਰ ਵਿਚਲੇ ਸੇਵਾ ਕੇਂਦਰ ਵਿਖੇ ਸਪੈਸ਼ਲ ਕਾਊਾਟਰ ਸਥਾਪਿਤ ਕੀਤਾ ਗਿਆ ਹੈ, ਜਿਸ 'ਤੇ ਕੇਵਲ ਸਿਹਤ ਯੋਜਨਾ ਦੇ ਕਾਰਡ ਹੀ ਅਪਲਾਈ ਕੀਤੇ ਜਾਣਗੇ | ਉਨ੍ਹਾਂ ਸਬ-ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਊਾਟਰ ਦਾ ਵੱਧ ਤੋਂ ਵੱਧ ਲਾਭ ਉਠਾਉਣ |

ਪਿਛਲੀ ਖ਼ਬਰ ਬਾਦਲ ਦੀ ਅਗਵਾਈ ਹੇਠ ਸਦਾ ਲੋਕਾਂ ਦੇ ਹੱਕਾਂ ਲਈ ਡੱਟ ਕੇ ਖੜ੍ਹੀ ਰਹੀ ਖੇਤਰੀ ਪਾਰਟੀ- ਖੇੜਾ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।