28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭੇਦਭਰੀ ਹਾਲਤ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 09-03-2026
ਮੁੱਲਾਂਪੁਰ ਗਰੀਬਦਾਸ, 8 ਮਾਰਚ (ਖੈਰਪੁਰ)-ਸਥਾਨਕ ਪੁਲਿਸ ਨੇ ਪਿੰਡ ਤੀੜਾ ਤੋਂ ਭੇਦਭਰੀ ਹਾਲਤ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਅੰਗਰੇਜ ਸਿੰਘ ਨੇ ਦੱਸਿਆ ਕਿ 8 ਮਾਰਚ ਨੂੰ ਥਾਣਾ ਮੁੱਲਾਂਪੁਰ 'ਚ ਇਤਲਾਹ ਮਿਲੀ ਸੀ ਕਿ ਪਿੰਡ ਤੀੜਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਸੰਬੰਧੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਪੜਤਾਲ ਕੀਤੀ, ਪਰ ਉਸ ਦੀ ਪਛਾਣ ਨਹੀਂ ਹੋ ਸਕੀ, ਜਿਸ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਖਰੜ ਵਿਖੇ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕ ਦੀ ਉਮਰ 30/35 ਸਾਲ, ਰੰਗ ਸਾਂਵਲਾ ਅਤੇ ਉਸਨੇ ਨੀਲੇ ਰੰਗ ਦੀ ਜੈਕਟ ਅਤੇ ਕਾਲੇ ਰੰਗ ਦੀ ਪੈਂਟ ਪਹਿਨੀ ਹੋਈ ਹੈ |
ਪਿਛਲੀ ਖ਼ਬਰ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਸੰਬੰਧੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਇਕੱਤਰਤਾ ਅਗਲੀ ਖ਼ਬਰ ਅੰਤਰਰਾਜੀ ਤੇ ਸਰਹੱਦ ਪਾਰ ਨਸ਼ਾ ਤਸਕਰੀ ਗਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।