03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਚੰਡੀਗੜ੍ਹ ਦੀ ਤਾਲਮੇਲ ਕਮੇਟੀ ਵਲੋਂ ਯੂ.ਟੀ ਸਕੱਤਰੇਤ ਦੀ ਘੇਰਾਬੰਦੀ ਲਈ ਆਰੰਭੀਆਂ ਤਿਆਰੀਆਂ <br/>

ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ ਅਤੇ ਹੋਰ ਯੂ.ਟੀ ਸਕੱਤਰੇਤ ਦੇ ਘੇਰਾਬੰਦੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 27-03-2026
ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ)- ਗੌਰਮਿੰਟ ਅਤੇ ਐਮ.ਸੀ.ਐਮ ਕਰਮਚਾਰੀ ਅਤੇ ਵਰਕਰਜ਼, ਯੂ.ਟੀ ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਯੂ.ਟੀ ਕਰਮਚਾਰੀਆਂ ਦੁਆਰਾ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਕਰਦੇ ਹੋਏ 2 ਅਪ੍ਰੈਲ ਨੂੰ ਯੂ.ਟੀ ਸਕੱਤਰੇਤ ਦੇ ਘੇਰਾਬੰਦੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ | ਜੀ.ਐਮ.ਐਸ.ਐਚ ਸੈਕਟਰ-16, ਹਸਪਤਾਲ ਸੈਕਟਰ 22, ਰੱਖ-ਰਖਾਅ ਬੂਥ ਸੈਕਟਰ 19 ਅਤੇ ਸੈਕਟਰ 7 ਵਿਖੇ ਜਨਤਕ, ਸਿਵਲ ਅਤੇ ਬਿਜਲੀ ਕਰਮਚਾਰੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸੈਕਟਰ 32 ਵਿਚ ਐਮ.ਸੀ ਰੋਡ ਵਰਕਰਜ਼ ਯੂਨੀਅਨ ਦੀ ਇਕੱਤਰਤਾ ਹੋਈ | ਵਰਕਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆ ਰਿਹਾ ਹੈ | ਇਸੇ ਲਈ ਇਹ ਕਰਮਚਾਰੀ ਪ੍ਰਤੀਨਿਧੀਆਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹੈ | ਕਰਮਚਾਰੀ 10 ਦਸੰਬਰ ਤੋਂ ਲਗਾਤਾਰ ਰੈਲੀਆਂ ਅਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ 9 ਫਰਵਰੀ ਤੋਂ 45 ਦਿਨਾਂ ਤੋਂ ਭੁੱਖ ਹੜਤਾਲ ਵੀ ਕੀਤੀ ਗਈ | ਪਰ ਚੰਡੀਗੜ੍ਹ ਪ੍ਰਸ਼ਾਸਨ ਮੰਗਾਂ ਦਾ ਹੱਲ ਨਹੀਂ ਕਰ ਰਿਹਾ ਅਤੇ ਨਾ ਹੀ ਸਮਝੌਤਾ ਕਰਨ ਲਈ ਤਿਆਰ ਹੈ | ਇਸੇ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦਾ ਹੈ, ਤਾਂ ਉਹ 2 ਅਪ੍ਰੈਲ ਨੂੰ ਚੰਡੀਗੜ੍ਹ ਸਕੱਤਰੇਤ ਦਾ ਘਿਰਾਓ ਕਰਨਗੇ | ਇਸ ਮੌਕੇ ਤਾਲਮੇਲ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਸੁਰੇਸ਼ ਕੁਮਾਰ, ਉਪ ਪ੍ਰਧਾਨ ਰਾਜਿੰਦਰ ਕੁਮਾਰ, ਕਿਸ਼ੋਰੀ ਲਾਲ, ਰਾਜਿੰਦਰਨ, ਸੁਖਵਿੰਦਰ ਸਿੰਘ, ਨਿਤੀਸ਼ ਕੁਮਾਰ, ਜਸਵਿੰਦਰ ਸਿੰਘ, ਆਦਿ ਨੇ ਵਰਕਰਾਂ ਨੂੰ ਸੰਬੋਧਨ ਕੀਤਾ |

ਪਿਛਲੀ ਖ਼ਬਰ ਸੁਖਨਾ ਝੀਲ 'ਤੇ ਏਅਰ ਸ਼ੋਅ ਲਈ ਤਿਆਰ ਚੰਡੀਗੜ੍ਹ ਪ੍ਰਸ਼ਾਸਨ– ਡੀ.ਸੀ ਨਿਸ਼ਾਂਤ ਕੁਮਾਰ ਯਾਦਵ ਸਿਰਫ਼ ਟਿਕਟ ਹੋਲਡਰਾਂ ਨੂੰ... ਅਗਲੀ ਖ਼ਬਰ ਏ. ਜੀ. ਟੀ. ਐਫ. ਦੀ ਕਾਰਵਾਈ ਨਾਲ ਗੈਂਗਸਟਰਾਂ 'ਤੇ ਪਈ ਨਕੇਲ 2022 ਤੋਂ ਹੁਣ ਤੱਕ 2868 ਅਪਰਾਧੀਆਂ ਨੂੰ ਜੇਲ੍ਹ ਭੇਜਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।