03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਧਾਇਕ ਕੁਲਵੰਤ ਸਿੰਘ ਵਲੋਂ 60.93 ਲੱਖ ਰੁ. ਦੇ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ <br/>

ਅਜੀਤ ਡੈਸਕ 27-03-2026
ਐੱਸ. ਏ. ਐੱਸ. ਨਗਰ, 26 ਮਾਰਚ (ਪ੍ਰੋ. ਅਵਤਾਰ ਸਿੰਘ)-ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ 60.93 ਲੱਖ ਰੁ. ਦੀ ਲਾਗਤ ਨਾਲ ਫਰੈਂਕੋ ਹੋਟਲ ਤੋਂ ਲੈ ਕੇ ਡੀ-ਪਲਾਸਟ ਚੌਕ ਤੱਕ ਨਵੀਂ ਸੀਵਰੇਜ ਲਾਈਨ ਪਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਖ਼ਰਾਬ ਚੱਲ ਰਹੀ ਸੀਵਰ ਲਾਈਨ ਨੂੰ ਬਦਲਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਭਾਵੇਂ ਮੁਹਾਲੀ ਸ਼ਹਿਰ 'ਚ ਸੀਵਰੇਜ ਸੰਬੰਧੀ ਬੁਨਿਆਦੀ ਢਾਂਚਾ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ, ਪਰ ਜਿਥੇ ਵੀ ਕੋਈ ਖ਼ਰਾਬੀ ਜਾਂ ਸੜਕਾਂ ਦੀ ਸਮੱਸਿਆ ਆਉਂਦੀ ਹੈ, ਉਸ ਨੂੰ ਤੁਰੰਤ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਫਰੈਂਕੋ ਹੋਟਲ ਤੋਂ ਡੀ-ਪਲਾਸਟ ਚੌਕ ਤੱਕ ਸੀਵਰੇਜ ਪਾਈਪ ਲਾਈਨ ਦੇ ਕਈ ਥਾਵਾਂ 'ਤੇ ਖ਼ਰਾਬ ਹੋਣ ਕਾਰਨ ਫੇਜ਼-1 ਅਤੇ ਫੇਜ਼-2 ਦੇ ਕਈ ਇਲਾਕਿਆਂ 'ਚ ਸੀਵਰ ਬਲਾਕ ਹੋਣ ਦੀ ਸਮੱਸਿਆ ਬਣੀ ਰਹਿੰਦੀ ਸੀ | ਇਸ ਤੋਂ ਇਲਾਵਾ ਫੇਜ਼-1 'ਚ ਬਰਸਾਤੀ ਪਾਣੀ ਦੀ ਨਿਕਾਸੀ ਵੀ ਪ੍ਰਭਾਵਿਤ ਹੋ ਰਹੀ ਸੀ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 450 ਐਮ. ਐਮ. ਆਰ. ਸੀ. ਸੀ. ਪਾਈਪ ਅਤੇ ਐਚ. ਡੀ. ਪੀ. ਈ. ਲਾਈਨਿੰਗ ਨਾਲ 540 ਮੀਟਰ ਸੀਵਰੇਜ ਲਾਈਨ ਪਾਈ ਜਾਵੇਗੀ, ਜਦਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ 400 ਐਮ. ਐਮ. ਡਾਇਆ ਦੀ 150 ਮੀਟਰ ਲੰਬੀ ਆਰ. ਸੀ. ਸੀ. ਪਾਈਪ ਵੀ ਵਿਛਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਕੰਮ ਪਬਲਿਕ ਹੈਲਥ ਡਿਪਾਰਟਮੈਂਟ ਵਲੋਂ ਕਰਵਾਏ ਜਾ ਰਹੇ ਹਨ ਅਤੇ ਆਸ ਹੈ ਕਿ ਇਹ ਪ੍ਰਾਜੈਕਟ ਦੋ ਮਹੀਨਿਆਂ 'ਚ ਪੂਰਾ ਕਰ ਲਿਆ ਜਾਵੇਗਾ | ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਹਰਵਿੰਦਰ ਸਿੰਘ (ਬਲਾਕ ਪ੍ਰਧਾਨ), ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਰੇਨੂੰ ਸੂਦ (ਬਲਾਕ ਕੋਆਰਡੀਨੇਟਰ ਮਹਿਲਾ ਵਿੰਗ), ਹਰਮੀਤ ਸਿੰਘ (ਯੂਥ ਕੋਆਰਡੀਨੇਟਰ), ਐਕਸੀਅਨ ਗੁਰਪ੍ਰਕਾਸ਼ ਸਿੰਘ ਅਤੇ ਐਸ. ਡੀ. ਓ. ਰਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੈੱਕ ਬਾਊਾਸ ਦੇ ਮਾਮਲੇ 'ਚ 2 ਮਹੀਨਿਆਂ ਦੀ ਕੈਦ ਤੇ 2 ਲੱਖ ਰੁ. ਜੁਰਮਾਨੇ ਦੀ ਸਜ਼ਾ ਸੁਣਾਈ <br/> ਅਗਲੀ ਖ਼ਬਰ ਜਟਵਾਹੜ੍ਹ ਵਿਖੇ ਸ੍ਰੀ ਰਾਮ ਨੌਮੀ ਦਾ ਤਿਉਹਾਰ ਮਨਾਉਣ ਲਈ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।