ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਵਲੋਂ ਡੇਰਾਬੱਸੀ ਵਿਖੇ ਚੈਕਿੰਗ ਅਤੇ ਪੈਟਰੋਲਿੰਗ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਨਿਵਾਸੀ ਸਰਸਵਤੀ ਵਿਹਾਰ ਡੇਰਾਬੱਸੀ ਅਤੇ ਅਜੈ ਕੁਮਾਰ ਉਰਫ਼ ਬਿੱਲਾ ਨਿਵਾਸੀ ਪਿੰਡ ਮੁਬਾਰਿਕਪੁਰ ਵਜੋਂ ਹੋਈ ਹੈ | ਇਸ ਚੈਕਿੰਗ ਦੌਰਾਨ ਪੁਲਿਸ ਨੇ ਜਸਵੀਰ ਸਿੰਘ ਅਤੇ ਅਜੈ ਕੁਮਾਰ ਉਰਫ਼ ਬਿੱਲਾ ਕੋਲੋਂ 1110 ਲੋਮੋਟਿਲ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ | ਪੁਲਿਸ ਅਨੁਸਾਰ ਦੋਵਾਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੇ ਹੱਥ ਤੇ ਲੱਤ ਵਿਚ ਫਰੈਕਚਰ ਆਏ ਹਨ | ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਕਈ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ |