18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੁਨਰ ਸੁਰਜੀਤ ਅਕਾਲੀ ਦਲ ਵਲੋਂ ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਵਿਖੇ ਇਕੱਤਰਤਾ 4 ਨੂੰ ਗਿਆਨੀ ਹਰਪ੍ਰੀਤ ਸਿੰਘ, ਰਵੀਇੰਦਰ ਸਿੰਘ ਦੁਮਣਾ ਤੇ ਚੰਦੂਮਾਜਰਾ ਸਮੇਤ ਹੋਰ ਆਗੂ ਕਰਨਗੇ ਸੰਬੋਧਨ

ਅਜੀਤ ਡੈਸਕ 02-04-2026
ਕੁਰਾਲੀ, 1 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਮੁਹਾਲੀ ਦੇ ਸਰਗਰਮ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਜ਼ਰੂਰੀ ਇਕੱਤਰਤਾ 4 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸੱਦੀ ਗਈ ਹੈ, ਜਿਸ 'ਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਰਵੀਇੰਦਰ ਸਿੰਘ ਦੁਮਣਾ, ਪ੍ਰੇਮ ਸਿੰਘ ਚੰਦੂਮਾਜਰਾ, ਬਾਬਾ ਦੀਪ ਸਿੰਘ ਰੋਪੜ ਤੇ ਗੁਰਵਿੰਦਰ ਸਿੰਘ ਡੂਮਛੇੜੀ ਸਮੇਤ ਹੋਰ ਕਈ ਸੀਨੀਅਰ ਆਗੂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਪਾਰਟੀ ਵਰਕਰਾਂ ਨੂੰ ਅਗਲੀ ਰਣਨੀਤੀ ਬਾਰੇ ਜਾਣੂ ਕਰਵਾਉਣਗੇ | ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਸੀਨੀਅਰ ਆਗੂ ਅਰਵਿੰਦਰ ਸਿੰਘ ਪੈਂਟਾ, ਬਲਦੇਵ ਸਿੰਘ ਖਿਜ਼ਰਾਬਾਦ, ਜਥੇ. ਮਨਜੀਤ ਸਿੰਘ ਮੁੰਧੋਂ, ਸਰਬਜੀਤ ਸਿੰਘ ਕਾਦੀਮਾਜਰਾ, ਗੁਰਮੀਤ ਸਿੰਘ ਮਕੜੌਨਾ, ਪ੍ਰੀਤਮ ਸਿੰਘ ਸੱਲੋ੍ਹਮਾਜਰਾ ਤੇ ਦਰਸ਼ਨ ਸਿੰਘ ਆਦਿ ਵਲੋਂ ਅੱਜ ਪਿੰਡ ਬਦਨਪੁਰ, ਘੜੰੂਆਂ, ਹਸਨਪੁਰ, ਸਹੌੜਾਂ, ਲਖਨੌਰ, ਪਡਿਆਲਾ, ਕਾਦੀਮਾਜਰਾ, ਖੇੜਾ ਤੇ ਖਿਜ਼ਰਾਬਾਦ ਸਮੇਤ ਹੋਰਨਾਂ ਪਿੰਡਾਂ 'ਚ ਪੁੱਜ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਜੂਨੀਅਰ ਲੜਕੀਆਂ-ਲੜਕਿਆਂ ਦੀਆਂ ਟੀਮਾਂ ਦੀ ਚੋਣ ਲਈ ਟ੍ਰਾਇਲ 4 ਨੂੰ ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਕਕਰਾਲੀ ਨੇੜੇ ਘੱਗਰ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਖੁੱਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।