ਐੱਸ. ਏ. ਐੱਸ. ਨਗਰ, 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਹਾਕੀ ਐਸੋਸੀਏਸ਼ਨ ਵਲੋਂ ਹਾਕੀ ਪੰਜਾਬ ਵਲੋਂ 8 ਅਪ੍ਰੈਲ ਤੋਂ 11 ਅਪ੍ਰੈਲ ਤੱਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਕਰਵਾਈ ਜਾ ਰਹੀ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ (ਜੂਨੀਅਰ ਲੜਕੇ- ਲੜਕੀਆਂ) ਵਿਚ ਭਾਗ ਲੈਣ ਲਈ ਜ਼ਿਲ੍ਹੇ ਦੀਆਂ ਜੂਨੀਅਰ ਲੜਕੀਆਂ-ਲੜਕਿਆਂ ਦੀਆਂ ਟੀਮਾਂ ਦੀ ਚੋਣ ਲਈ ਟ੍ਰਾਇਲ 4 ਅਪ੍ਰੈਲ ਨੂੰ ਸ਼ਾਮ ਦੇ 4 ਵਜੇ ਮੁਹਾਲੀ ਦੇ ਸੈਕਟਰ-63 ਸਥਿਤ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਹਾਕੀ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਟ੍ਰਾਇਲਾਂ ਲਈ 1 ਜਨਵਰੀ 2007 ਨੂੰ ਜਾਂ ਇਸ ਤੋਂ ਬਾਅਦ ਜਨਮੇ ਖਿਡਾਰੀ ਹਿੱਸਾ ਲੈਣ ਦੇ ਯੋਗ ਹਨ ਅਤੇ ਟ੍ਰਾਇਲ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਆਪਣਾ ਆਧਾਰ ਕਾਰਡ ਨਾਲ ਲਿਆਉਣਾ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਹਾਕੀ ਮੁਹਾਲੀ ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਤਿਆਰ ਹੈ |