18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ: 2458 ਕਿੱਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)- 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫ.ਆਈ.ਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ | ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ | ਵਿਸ਼ੇਸ਼ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ 724 ਕਿਲੋ ਅਫ਼ੀਮ, 345 ਕੁਇੰਟਲ ਭੁੱਕੀ, 69 ਕਿਲੋ ਚਰਸ, 843 ਕਿਲੋ ਗਾਂਜਾ, 37 ਕਿਲੋ ਆਈ.ਸੀ.ਈ, 51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ | ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 396ਵੇਂ ਦਿਨ 86 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਨਾਲ ਸਿਰਫ 396 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,458 ਹੋ ਗਈ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅਜੀਤ ਸਿੰਘ ਬਣੇ ਪ੍ਰਧਾਨ <br/> ਅਗਲੀ ਖ਼ਬਰ ਘਰ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।