18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀਆਂ ਗੈਸ ਏਜੰਸੀਆਂ ਕੋਲ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ : ਡੀ. ਸੀ. <br/>

ਅਜੀਤ ਡੈਸਕ 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਜ਼ਿਲ੍ਹਾ ਵਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ | ਲੋਕਾਂ ਦੀ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ ਗੈਸ ਦੀ ਬੁਕਿੰਗ ਲਈ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ, ਜਿਸ ਅਨੁਸਾਰ ਪੇਂਡੂ ਖੇਤਰਾਂ 'ਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ 'ਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁੱਕ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਅਫ਼ਵਾਹਾਂ ਜਾਂ ਗ਼ਲਤ ਜਾਣਕਾਰੀ ਕਾਰਨ ਲੋਕ ਵੱਧ ਗੈਸ ਸਿਲੰਡਰ ਬੁੱਕ ਕਰਵਾ ਲੈਂਦੇ ਹਨ, ਜਿਸ ਨਾਲ ਹੋਰਨਾਂ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਆਪਣੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ | ਡੀ. ਸੀ. ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ ਹੈ ਅਤੇ ਪੂਰਾ ਸਟਾਕ ਉਪਲੱਬਧ ਹੈ |

ਪਿਛਲੀ ਖ਼ਬਰ ਵਾਰਡ ਨੰ. 14 'ਚ ਭਗਵੰਤ ਮਾਨ ਦੇ ਨਾਲ ਸੰਵਾਦ' ਤਹਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।