18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਾਰਡ ਨੰ. 14 'ਚ ਭਗਵੰਤ ਮਾਨ ਦੇ ਨਾਲ ਸੰਵਾਦ' ਤਹਿਤ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 02-04-2026
ਲਾਲੜੂ, 1 ਅਪ੍ਰੈਲ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਵਾਰਡ ਨੰ. 14 'ਚ 'ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਸੰਵਾਦ' ਪ੍ਰੋਗਰਾਮ ਤਹਿਤ 'ਆਪ' ਆਗੂ ਸੰਦੀਪ ਰਾਣਾ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਉਪਲੱਬਧੀਆਂ ਬਾਰੇ ਚਾਨਣਾ ਪਾਇਆ ਗਿਆ | ਇਸ ਪ੍ਰੋਗਰਾਮ 'ਚ ਸਪੀਕਰ ਵਜੋਂ ਸੁਧੀਰ ਰਾਣਾ, ਗੁਰਸੇਵਕ ਸਿੰਘ ਕਾਰਕੌਰ ਤੇ ਬਲਾਕ ਪ੍ਰਧਾਨ ਵਜੋਂ ਜੋਰਾਵਾਰ ਸਿੰਘ ਸ਼ਾਮਿਲ ਹੋਏ | ਉਕਤ ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਵਾਰਡ ਨੰ. 14 ਵਿਚ ਸੰਦੀਪ ਰਾਣਾ ਪੁਆਇੰਟ ਆਫ ਕੰਨਟੈਕਟ (ਪੀ. ਓ. ਸੀ.) ਵਜੋਂ ਵਾਰਡ ਵਾਸੀਆਂ ਦੀ ਸੇਵਾ ਕਰਨਗੇ | ਇਸ ਮੌਕੇ ਉਕਤ ਨੌਜਵਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਫਤ ਬਿਜਲੀ, ਸੜਕਾਂ ਦਾ ਕੰਮ, 10 ਲੱਖ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ 1000-1000 ਰੁ. ਦੇਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਤੇ ਜੇਕਰ ਲਾਲੜੂ ਅਤੇ ਹੰਡੇਸਰਾ ਖੇਤਰ ਵਿਚ ਕਿਸੇ ਵੀ ਵਿਅਕਤੀ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਜੀਵਨ ਰਾਣਾ, ਸਤਵੰਤ ਸਿੰਘ, ਪ੍ਰਦੀਪ ਰਾਣਾ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਬੰਨੀ ਕੰਗ ਵਲੋਂ ਯੂਰੋ ਕਿਡਜ਼ ਪ੍ਰੀ ਸਕੂਲ ਖਰੜ ਦਾ ਉਦਘਾਟਨ <br/> ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀਆਂ ਗੈਸ ਏਜੰਸੀਆਂ ਕੋਲ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ : ਡੀ. ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।