18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੰਨੀ ਕੰਗ ਵਲੋਂ ਯੂਰੋ ਕਿਡਜ਼ ਪ੍ਰੀ ਸਕੂਲ ਖਰੜ ਦਾ ਉਦਘਾਟਨ <br/>

ਖਰੜ ਵਿਖੇ ਯੂਰੋ ਕਿਡਜ਼ ਪ੍ਰੀ ਸਕੂਲ ਦਾ ਉਦਘਾਟਨ ਕਰਦੇ ਹੋਏ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ | ਤਸਵੀਰ : ਗੁਰਮੁੱਖ ਸਿੰਘ ਮਾਨ <br/> 02-04-2026
ਖਰੜ, 1 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਅੱਜ ਖਰੜ ਦੀ ਅਮਾਇਰਾ ਕਾਲੋਨੀ ਵਿਖੇ ਯੂਰੋ ਕਿਡਜ਼ ਪ੍ਰੀ ਸਕੂਲ ਖਰੜ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬੰਨੀ ਕੰਗ ਨੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਸਕੂਲਾਂ ਵਿਚ ਬੱਚਿਆਂ ਨੂੰ ਬਚਪਨ ਤੋਂ ਹੀ ਜੀਵਨ-ਸ਼ੈਲੀ ਸੰਬੰਧੀ ਵਿਸ਼ੇਸ਼ ਜਾਣਕਾਰੀ ਮਿਲਦੀ ਹੈ ਅਤੇ ਬੱਚਿਆਂ ਨੂੰ ਵੱਡਿਆਂ ਦਾ ਸਤਿਕਾਰ ਕਰਨ ਅਤੇ ਪੜ੍ਹਾਈ ਦੇ ਖੇਤਰ ਵਿਚ ਅੱਗੇ ਵਧਣ ਦੀ ਸੂਝ ਮਿਲਦੀ ਹੈ | ਇਸ ਮੌਕੇ ਸਵਾਤੀ ਗੁਪਤਾ, ਸਵਿਤਾ ਗੁਪਤਾ, ਉਦਿਤ ਗੁਪਤਾ ਸਕੂਲ ਪ੍ਰਬੰਧਕ, ਸੁਖਦੇਵ ਸਿੰਘ ਜੰਡਪੁਰ, ਜੱਗਾ ਸਿੰਘ ਜੰਡਪੁਰ ਅਤੇ ਨੈਨਸੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ <br/> ਅਗਲੀ ਖ਼ਬਰ ਵਾਰਡ ਨੰ. 14 'ਚ ਭਗਵੰਤ ਮਾਨ ਦੇ ਨਾਲ ਸੰਵਾਦ' ਤਹਿਤ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।