18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ <br/>

ਖਿਜ਼ਰਾਬਾਦ ਦੇ ਬਾਬਾ ਜੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦੇ ਸਾਲਾਨਾ ਨਤੀਜੇ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 02-04-2026
ਮਾਜਰੀ, 1 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ਸਾਲਾਨਾ ਨਤੀਜੇ ਦੌਰਾਨ ਵੱਖ-ਵੱਖ ਜਮਾਤਾਂ 'ਚੋਂ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗ਼ਮਿਆਂ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਪੰਜਵੀਂ ਜਮਾਤ ਪ੍ਰੀਖਿਆ 'ਚੋਂ ਖੁਸ਼ੀ ਚੌਧਰੀ ਗੋਚਰ, ਦਿਸ਼ਾ ਚੌਧਰੀ ਗੋਚਰ, ਸੁਖਜੀਵਨਜੋਤ ਕੌਰ ਅਭੀਪੁਰ ਅਤੇ ਦਿਲਪ੍ਰੀਤ ਸਿੰਘ ਬਿੰਦਰੱਖ ਨੇ 100-100 ਫ਼ੀਸਦੀ ਨੰਬਰ ਲੈ ਕੇ ਸਾਂਝੇ ਤੌਰ 'ਤੇ ਪਹਿਲਾ, ਨਵਦੀਪ ਕੌਰ ਸੁਲੇਮਪੁਰ ਕਲਾਂ ਨੇ 99.5 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਏਕਮਜੋਤ ਸਿੰਘ ਬਰਸਾਲਪੁਰ ਟੱਪਰੀਆਂ ਨੇ 99.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਸਕੂਲ ਪ੍ਰਬੰਧਕ ਸਤਨਾਮ ਸਿੰਘ ਤੇ ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੱਤਾ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਰਡਿਆਲਾ ਵਿਖੇ ਫ਼ੌਜੀ ਨੇ ਦੂਜੇ ਫ਼ੌਜੀ 'ਤੇ ਕੀਤੇ ਹਵਾਈ ਫਾਇਰ-ਮਾਮਲਾ ਦਰਜ ਅਗਲੀ ਖ਼ਬਰ ਬੰਨੀ ਕੰਗ ਵਲੋਂ ਯੂਰੋ ਕਿਡਜ਼ ਪ੍ਰੀ ਸਕੂਲ ਖਰੜ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।