18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੋਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾ. ਲਿ. ਫਰਮ ਦਾ ਲਾਇਸੰਸ ਰੱਦ

ਅਜੀਤ ਡੈਸਕ 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 (ਸੋਧ 2013) ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਪ੍ਰੋਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾ. ਲਿ. (ਐਸ. ਸੀ. ਓ. ਨੰ: 676 ਮੁੱਖ ਮਾਰਕੀਟ ਸੈਕਟਰ-70 ਮੁਹਾਲੀ) ਨੂੰ ਕੰਸਲਟੈਂਸੀ ਸੇਵਾਵਾਂ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਫਰਮ ਦੇ ਡਾਇਰੈਕਟਰਾਂ ਕੁਲਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਮੂਲ ਵਾਸੀ ਮ. ਨੰ. 20 ਨਿਊ ਬੀ. ਆਰ. ਐਸ. ਨਗਰ ਲੁਧਿਆਣਾ ਤੇ ਹਾਲ ਵਾਸੀ ਫਲੈਟ ਨੰ. ਏ-5 ਓਰਚਿਡ ਟਾਵਰ ਮੁਹਾਲੀ, ਭੁਪਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮਕਾਨ ਨੰ. 390ਈ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਲੁਧਿਆਣਾ ਅਤੇ ਸੰਦੀਪ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਮਕਾਨ ਨੰ. 733ਬੀ ਨਿਊ ਬੀ. ਆਰ. ਐਸ. ਨਗਰ ਲੁਧਿਆਣਾ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਜੁਲਾਈ 2024 ਤੱਕ ਸੀ | ਉਨ੍ਹਾਂ ਦੱਸਿਆ ਕਿ ਇਸ ਫਰਮ ਖ਼ਿਲਾਫ਼ ਇਕ ਸ਼ਿਕਾਇਤ ਹੁਮੈਰਾ ਅਕਰਮ ਵਲੋਂ ਪ੍ਰਾਪਤ ਹੋਈ ਸੀ, ਜਿਸ 'ਚ ਦੋਸ਼ ਲਗਾਇਆ ਗਿਆ ਸੀ ਕਿ ਫਰਮ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਉਸ ਤੋਂ ਕਰੀਬ 2 ਲੱਖ ਰੁ. ਲਏ ਗਏ ਸਨ, ਪਰ ਨਾ ਤਾਂ ਉਸ ਨੂੰ ਕੋਈ ਸੇਵਾ ਪ੍ਰਦਾਨ ਕੀਤੀ ਗਈ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਦੋਂ ਇਸ ਸ਼ਿਕਾਇਤ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਫਰਮ ਵਲੋਂ ਆਪਣੇ ਦਫ਼ਤਰ ਦੇ ਪਤੇ ਸੰਬੰਧੀ ਗ਼ਲਤ ਜਾਣਕਾਰੀ ਦਿੱਤੀ ਗਈ ਸੀ | ਇਸ ਤੋਂ ਇਲਾਵਾ ਫਰਮ ਵਲੋਂ ਮਹੀਨਾਵਾਰ ਰਿਪੋਰਟਾਂ, ਇਸ਼ਤਿਹਾਰਾਂ ਅਤੇ ਹੋਰ ਲੋੜੀਂਦੀ ਜਾਣਕਾਰੀ ਵੀ ਵਿਭਾਗ ਨੂੰ ਮੁਹੱਈਆ ਨਹੀਂ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਫਰਮ ਵਲੋਂ ਨਿਯਮਾਂ ਦੀ ਉਲੰਘਣਾ ਕਰਕੇ, ਗ਼ਲਤ ਜਾਣਕਾਰੀ ਪ੍ਰਦਾਨ ਕਰਕੇ, ਧੋਖਾਧੜੀ ਕਰਕੇ ਅਤੇ ਨੋਟਿਸਾਂ ਦਾ ਜਵਾਬ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ, ਜਿਸ ਕਾਰਨ ਇਸ ਫਰਮ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਭਰਤੀ ਲਈ ਪੰਜਾਬੀ ਵਿਸ਼ੇ ਦੀ ਸ਼ਰਤ ਨੂੰ ਹਟਾਉਣ ਵਿਰੁੱਧ 'ਸੱਥ' ਜਥੇਬੰਦੀ ਨੇ ਕੀਤਾ ਵਿਰੋਧ ਅਗਲੀ ਖ਼ਬਰ ਪਿੰਡ ਰਡਿਆਲਾ ਵਿਖੇ ਫ਼ੌਜੀ ਨੇ ਦੂਜੇ ਫ਼ੌਜੀ 'ਤੇ ਕੀਤੇ ਹਵਾਈ ਫਾਇਰ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।