18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਮੁਹਿੰਮ 'ਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਿਲ ਇਲਾਜ ਦੇ ਖਰਚੇ ਕਾਰਨ ਕੋਈ ਵੀ ਪਰਿਵਾਰ ਦੁਖੀ ਨਹੀਂ ਹੋਵੇਗਾ- ਡਾ. ਬਲਬੀਰ ਸਿੰਘ

ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)– ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ | ਹੁਣ ਪੂਰੇ ਪੰਜਾਬ ਦੇ ਪਿੰਡਾਂ 'ਚ 19,000 ਤੋਂ ਵੱਧ ਆਸ਼ਾ ਵਰਕਰਾਂ ਅਤੇ 900 ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ |
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਹਰੇਕ ਵਰਕਰ ਨੂੰ ਲਗਭਗ 1,000 ਨਿਵਾਸੀਆਂ (ਕਰੀਬ 250 ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ | ਇਸ ਲਗਾਤਾਰ ਜ਼ਮੀਨੀ ਲਾਮਬੰਦੀ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ | ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ 20 ਦਿਨਾਂ ਵਿੱਚ ਹੀ ਲਗਭਗ 10 ਲੱਖ ਰਜਿਸਟ੍ਰੇਸ਼ਨਾਂ ਹੋਈਆਂ ਹਨ |
ਪਿਛਲੀ ਖ਼ਬਰ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮੁੱਖ ਖੇਤੀਬਾੜੀ ਅਫ਼ਸਰ <br/> ਅਗਲੀ ਖ਼ਬਰ ਭਰਤੀ ਲਈ ਪੰਜਾਬੀ ਵਿਸ਼ੇ ਦੀ ਸ਼ਰਤ ਨੂੰ ਹਟਾਉਣ ਵਿਰੁੱਧ 'ਸੱਥ' ਜਥੇਬੰਦੀ ਨੇ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।