18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮੁੱਖ ਖੇਤੀਬਾੜੀ ਅਫ਼ਸਰ <br/>

ਬਲਾਕ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੇ ਦਫ਼ਤਰ ਵਿਖੇ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਜਿੰਦਰ ਸਿੰਘ ਬਾਜਵਾ | ਅਜੀਤ ਤਸਵੀਰ <br/> 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇੰਨਪੁਟਸ ਦੇ ਉੱਚਿਤ ਪ੍ਰਬੰਧਾਂ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਜਿੰਦਰ ਸਿੰਘ ਬਾਜਵਾ ਵਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਸੀ | ਇਸੇ ਲੜੀ ਤਹਿਤ ਜ਼ਿਲ੍ਹੇ 'ਚ ਬਲਾਕ ਖੇਤੀਬਾੜੀ ਅਫ਼ਸਰ ਖਰੜ ਅਤੇ ਮਾਜਰੀ ਵਲੋਂ ਉਨ੍ਹਾਂ ਅਧੀਨ ਆਉਂਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ, ਜਦਕਿ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੇ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਯੂਰੀਆ ਅਤੇ ਡੀ. ਏ. ਪੀ. ਦੀ ਘਾਟ ਸੰਬੰਧੀ ਫੈਲ ਰਹੀਆਂ ਅਫ਼ਵਾਹਾਂ 'ਤੇ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਡਾ. ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲੱਬਧਤਾ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਖਾਦ, ਬੀਜ ਅਤੇ ਪੈਸਟੀਸਾਈਡ ਦੇ ਸਟਾਕ ਅਤੇ ਵਿਕਰੀ ਸੰਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡਾ. ਬਾਜਵਾ ਨੇ ਡੀਲਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਯਕੀਨੀ ਬਣਾਈ ਜਾਵੇ |

ਪਿਛਲੀ ਖ਼ਬਰ ਸਰਕਾਰੀ ਲੜਕੀਆਂ ਦੇ ਕਾਲਜ-11 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜੱਜ ਜਸਟਿਸ ਨਿ... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਮੁਹਿੰਮ 'ਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਿਲ ਇਲਾਜ ਦੇ ਖਰਚੇ ਕਾਰਨ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।