18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਰਕਾਰੀ ਲੜਕੀਆਂ ਦੇ ਕਾਲਜ-11 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜੱਜ ਜਸਟਿਸ ਨਿਧੀ ਗੁਪਤਾ ਹੋਏ ਸ਼ਾਮਿਲ <br/>

ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਲੜਕੀਆਂ ਸੈਕਟਰ-11 ਚੰਡੀਗੜ੍ਹ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਜਸਟਿਸ ਨਿਧੀ ਗੁਪਤਾ, ਪਿ੍ੰਸੀਪਲ ਪ੍ਰੋ. ਡਾ. ਅਨੀਤਾ ਕੌਸ਼ਲ ਅਤੇ ਹੋਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 02-04-2026
ਚੰਡੀਗੜ੍ਹ, 1 ਅਪ੍ਰੈਲ (ਮਾਰਕੰਡਾ)- ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਲੜਕੀਆਂ ਸੈਕਟਰ-11 ਚੰਡੀਗੜ੍ਹ ਵਿਖੇ 68ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਨੇ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਸਨਮਾਨ ਕੀਤਾ ਗਿਆ | ਇਸ ਮੌਕੇ ਕਾਲਜ ਦੀ ਇਕ ਪ੍ਰਸਿੱਧ ਸਾਬਕਾ ਵਿਦਿਆਰਥਣ ਤੇ ਮੌਜ਼ੂਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜੱਜ ਜਸਟਿਸ ਨਿਧੀ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪਿ੍ੰਸੀਪਲ ਪ੍ਰੋ. ਡਾ. ਅਨੀਤਾ ਕੌਸ਼ਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਜਿਸ ਵਿਚ ਯੂਨੀਵਰਸਿਟੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ | ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਪ੍ਰੋਗਰਾਮ ਵਿਚ ਲਗਾਤਾਰ 11ਵੇਂ ਸਾਲ ਵੀ ਓਵਰਆਲ ਟਰਾਫ਼ੀ 'ਤੇ ਕਬਜ਼ਾ, ਸਿੱਖਿਆ ਮੰਤਰਾਲੇ ਤੋਂ ਕਾਲਜ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਲਈ ਚਾਰ ਸਟਾਰ ਦਾ ਦਰਜਾ, ਐਨ.ਸੀ.ਸੀ. ਗਤੀਵਿਧੀਆਂ ਲਈ ਸਰਵੋਤਮ ਸੰਸਥਾ (ਸੀਨੀਅਰ ਵਿੰਗ) ਪੁਰਸਕਾਰ, ਵਾਤਾਵਰਨ ਸੰਭਾਲ, ਟਿਕਾਊ ਵਿਕਾਸ ਅਤੇ ਹੋਰ ਪਹਿਲਕਦਮੀਆਂ ਲਈ ਮਾਨਤਾ, ਹੋਣਹਾਰ ਵਿਦਿਆਰਥੀਆਂ ਨੂੰ ਲਗਭਗ 500 ਟਰਾਫ਼ੀਆਂ ਅਤੇ ਇਨਾਮ ਵੰਡੇ ਗਏ |

ਪਿਛਲੀ ਖ਼ਬਰ ਐਡਵੋਕੇਟ ਫ਼ੂਲਕਾ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ - ਜਾਖੜ ਅਗਲੀ ਖ਼ਬਰ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮੁੱਖ ਖੇਤੀਬਾੜੀ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।