17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾ ਸਕਦਾ – ਜਾਖੜ

ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਦੇ ਬਾਹਰ ਹੋਏ ਹਮਲੇ ਨੂੰ ਲੈ ਕੇ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋ ਰਹੀਆਂ ਲਗਾਤਾਰ ਘਟਨਾਵਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ | ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਪਾਈ ਪੋਸਟ 'ਚ ਕਿਹਾ ਕਿ ਪਹਿਲਾਂ ਪੰਜਾਬ ਦੇ ਵੱਖ-ਵੱਖ ਥਾਣਿਆਂ 'ਤੇ ਗ੍ਰੈਨੇਡ ਹਮਲੇ ਹੋਏ, ਫਿਰ ਹੁਸ਼ਿਆਰਪੁਰ ਵਿਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਹੁਣ ਚੰਡੀਗੜ੍ਹ 'ਚ ਭਾਜਪਾ ਦੇ ਸੂਬਾਈ ਦਫ਼ਤਰ 'ਤੇ ਹਮਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਇਕ ਲੜੀ ਦਾ ਹਿੱਸਾ ਲੱਗਦੀਆਂ ਹਨ, ਜੋ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਸਵਾਲ ਖੜੇ ਕਰਦੀਆਂ ਹਨ | ਜਾਖੜ ਨੇ ਕਿਹਾ ਕਿ ਵੱਖਵਾਦੀ ਅਤੇ ਤੋੜਫੋੜ ਕਰਨ ਵਾਲੀਆਂ ਤਾਕਤਾਂ ਭਾਵੇਂ ਕਿੰਨੀ ਵੀ ਕੋਸ਼ਿਸ਼ ਕਰ ਲੈਣ, ਪਰ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਦੇ ਵੀ ਖ਼ਤਮ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ ਵਿਦਿਆਰਥੀ ਨੂੰ ਅਗਵਾ ਕਰਕੇ ਅੱਗ ਲਗਾਉਣ ਦੇ ਮਾਮਲੇ 'ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਭੀਖ ਮੰਗਵਾਉਣ ਲਈ ਲੱਤਾਂ-ਬਾਹਾ... ਅਗਲੀ ਖ਼ਬਰ ਜ਼ਮੀਨ ਘੁਟਾਲੇ ਦੇ ਦੋਸ਼ਾਂ 'ਚ ਮੋਤੀਆ ਕੰਪਨੀ ਦੇ ਡਾਇਰੈਕਟਰਾਂ ਨੂੰ ਝਟਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।