17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਾਬਕਾ ਮੰਤਰੀ ਸਿੱਧੂ ਵਲੋਂ ਗਮਾਡਾ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਿਹਾ, 6 ਅਪ੍ਰੈਲ ਨੂੰ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਸਮੇਤ ਧਰਨੇ 'ਚ ਹੋਣਗੇ ਸ਼ਾਮਿਲ <br/>

ਅਜੀਤ ਡੈਸਕ 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ 6 ਅਪ੍ਰੈਲ ਨੂੰ ਸਵੇਰੇ 10 ਵਜੇ ਕਾਂਗਰਸੀ ਵਰਕਰਾਂ ਸਮੇਤ ਧਰਨੇ 'ਚ ਸ਼ਾਮਿਲ ਹੋਣਗੇ | ਇਸ ਮੌਕੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਧਰਨੇ ਨੂੰ ਸੰਬੋਧਨ ਕਰਨਗੇ | ਸਾਬਕਾ ਮੰਤਰੀ ਸਿੱਧੂ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨ ਲੈ ਰਹੀ ਹੈ, ਜਦਕਿ ਪਲਾਟਾਂ ਦੀ ਵੰਡ ਸਮੇਂ ਕਿਸਾਨਾਂ ਦੀ ਥਾਂ ਵਪਾਰਕ ਅਦਾਰਿਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਡਰਾਅ 'ਚ ਕਾਰਨਰ ਜਾਂ ਪਾਰਕ ਦੇ ਸਾਹਮਣੇ ਵਾਲੇ ਪਲਾਟ ਮਿਲਦੇ ਹਨ, ਉਨ੍ਹਾਂ ਤੋਂ ਵੀ ਆਮ ਅਲਾਟੀਆਂ ਵਾਂਗ ਵਾਧੂ ਰਕਮ ਵਸੂਲੀ ਜਾਂਦੀ ਹੈ, ਜੋ ਕਿ ਪੂਰੀ ਤਰ੍ਹਾਂ ਗ਼ਲਤ ਹੈ | ਉਨ੍ਹਾਂ ਗਮਾਡਾ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਰਕਾਰੀ ਅਦਾਰਾ, ਜੋ ਕਿ ਲੋਕਾਂ ਨੂੰ ਵਾਜ਼ਿਬ ਕੀਮਤਾਂ 'ਤੇ ਮਕਾਨ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਮੁਨਾਫ਼ਾ ਕਮਾਉਣ 'ਚ ਲੱਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਏਅਰੋਟ੍ਰੋਪੋਲਿਸ ਦੇ ਵਿਸਥਾਰ ਅਤੇ ਨਿਊ ਚੰਡੀਗੜ੍ਹ ਤੇ ਮੁਹਾਲੀ 'ਚ ਨਵੇਂ ਰਿਹਾਇਸ਼ੀ ਪ੍ਰਾਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਕੋਈ ਸਰਵੇ ਨਹੀਂ ਕੀਤਾ ਗਿਆ, ਜਿਸ ਨਾਲ ਇਲਾਕੇ 'ਚ ਮਕਾਨਾਂ ਦੀ ਅਸਲ ਲੋੜ ਦਾ ਅੰਦਾਜ਼ਾ ਲੱਗ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਲੈ ਕੇ ਅਰਬਾਂ ਰੁ. ਕਮਾਉਣ ਦਾ ਸੌਖਾ ਜ਼ਰੀਆ ਬਣਾਉਂਦੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ | ਉਨ੍ਹਾਂ ਕਿਹਾ ਕਿ ਇਹ ਮੁੱਦਾ ਆਉਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਉੱਠਾ ਕੇ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ-ਪੱਖੀ ਬਣਾਉਣ ਦੀ ਮੰਗ ਵੀ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡਾਲਰ ਲਹਿਰ ਨੇ ਗਰਮੀਆਂ ਦੇ ਜ਼ਰੂਰੀ ਕੱਪੜਿਆਂ 'ਚ ਦਿੱਤਾ ਇਕ ਨਵਾਂ ਟਵਿਸਟ <br/> ਅਗਲੀ ਖ਼ਬਰ ਵਿਦਿਆਰਥੀ ਨੂੰ ਅਗਵਾ ਕਰਕੇ ਅੱਗ ਲਗਾਉਣ ਦੇ ਮਾਮਲੇ 'ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਭੀਖ ਮੰਗਵਾਉਣ ਲਈ ਲੱਤਾਂ-ਬਾਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।