13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਲੰਬਿਤ ਪ੍ਰੋਜੈਕਟਾਂ 'ਤੇ ਮੇਅਰ ਸਖ਼ਤ ਨਿਗਮ ਅਧਿਕਾਰੀਆਂ ਨੂੰ ਸਾਰੇ ਕੰਮ ਸਾਲ ਦੇ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ <br/>

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨਿਗਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 03-04-2026
ਚੰਡੀਗੜ੍ਹ, 2 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਦੇ ਵਿਕਾਸ ਕਾਰਜਾਂ 'ਚ ਹੋ ਰਹੀ ਦੇਰੀ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੇਅਰ ਸੌਰਭ ਜੋਸ਼ੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਸਾਰੇ ਮਨਜ਼ੂਰਸ਼ੁਦਾ ਅਤੇ ਲੰਬਿਤ ਪ੍ਰੋਜੈਕਟ ਤੁਰੰਤ ਸ਼ੁਰੂ ਕਰਕੇ ਚਲਦੇ ਸਾਲ ਅੰਦਰ ਹੀ ਮੁਕੰਮਲ ਕੀਤੇ ਜਾਣ | ਅੱਜ ਨਗਰ ਨਿਗਮ ਵਿਚ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮੇਅਰ ਸੌਰਭ ਜੋਸ਼ੀ ਨੇ 2026–27 ਦੇ ਬਜਟ ਖਰਚ ਅਤੇ ਵਿਕਾਸ ਯੋਜਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਮੀਟਿੰਗ ਦੌਰਾਨ ਮੁੱਖ ਇੰਜੀਨੀਅਰ ਸੰਜੇ ਅਰੋੜਾ ਸਮੇਤ ਸਾਰੇ ਸੁਪਰਿੰਟੈਂਡਿੰਗ ਅਤੇ ਐਗਜ਼ੀਕਿਊਟਿਵ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਆਮਦਨ, ਪੂੰਜੀ ਖਰਚ ਅਤੇ ਗੈਰ-ਯੋਜਨਾ ਖਰਚ ਨਾਲ ਜੁੜੇ ਮਾਮਲਿਆਂ 'ਤੇ ਚਰਚਾ ਕੀਤੀ ਗਈ ਅਤੇ ਸ਼ਹਿਰ 'ਚ ਚੱਲ ਰਹੇ ਢਾਂਚਾਗਤ ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ | ਮੇਅਰ ਸੌਰਭ ਜੋਸ਼ੀ ਨੇ ਕੇਂਦਰ ਸਰਕਾਰ ਅਤੇ ਹੋਰ ਸਰਕਾਰੀ ਯੋਜਨਾਵਾਂ ਹੇਠ ਚੱਲ ਰਹੇ ਕੰਮਾਂ ਦੀ ਖਾਸ ਤੌਰ 'ਤੇ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਸਮੇਂ ਸਿਰ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ | ਮੇਅਰ ਸੌਰਭ ਜੋਸ਼ੀ ਨੇ ਦੁਹਰਾਇਆ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਯੋਜਨਾਬੱਧ ਸ਼ਹਿਰੀ ਵਿਕਾਸ, ਵਧੀਆ ਨਾਗਰਿਕ ਸਹੂਲਤਾਂ ਅਤੇ ਮਜ਼ਬੂਤ ਵਿੱਤੀ ਪ੍ਰਬੰਧ ਰਾਹੀਂ ਚੰਡੀਗੜ੍ਹ ਵਾਸੀਆਂ ਦੀ ਜੀਵਨ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ | ਮੁੱਖ ਇੰਜੀਨੀਅਰ ਸੰਜੇ ਅਰੋੜਾ ਅਤੇ ਹੋਰ ਅਧਿਕਾਰੀਆਂ ਵਲੋਂ ਖਰਚ ਦੇ ਰੁਝਾਨ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਚੰਡੀਗੜ੍ਹ ਦੇ ਕਰਮਚਾਰੀਆਂ ਨੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਪਿੰਡ ਹੁਸ਼ਿਆਰਪੁਰ ਵਿਖੇ ਇਕ ਘਰ 'ਚੋਂ ਲੱਖਾਂ ਦੇ ਸੋਨੇ ਦੇ ਗਹਿਣੇ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।