13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚੰਡੀਗੜ੍ਹ ਦੇ ਕਰਮਚਾਰੀਆਂ ਨੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ <br/>

ਚੰਡੀਗੜ੍ਹ ਵਿਚ ਕਰਮਚਾਰੀ ਅਤੇ ਮਜ਼ਦੂਰਾਂ ਦੀ ਤਾਲਮੇਲ ਕਮੇਟੀ ਯੂ.ਟੀ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 03-04-2026
ਚੰਡੀਗੜ੍ਹ, 2 ਅਪ੍ਰੈਲ (ਅਜਾਇਬ ਸਿੰਘ ਔਜਲਾ)– ਗੌਰਮਿੰਟ ਅਤੇ ਨਗਰ ਨਿਗਮ ਕਰਮਚਾਰੀ ਅਤੇ ਮਜ਼ਦੂਰਾਂ ਦੀ ਤਾਲਮੇਲ ਕਮੇਟੀ, ਯੂ.ਟੀ. ਚੰਡੀਗੜ੍ਹ ਦੇ ਸੱਦੇ 'ਤੇ ਯੂ.ਟੀ. ਕਰਮਚਾਰੀਆਂ ਨੇ ਅੱਜ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਵੱਡੀ ਗਿਣਤੀ ਵਿੱਚ ਕਰਮਚਾਰੀ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਦੱਸਿਆ ਕਿ ਚੰਡੀਗੜ੍ਹ ਸਕੱਤਰੇਤ ਵੱਲ ਮਾਰਚ ਕਰਨ ਤੋਂ ਪਹਿਲਾਂ, ਡੀ.ਸੀ. ਨੇ ਆਪਣੇ ਦਫ਼ਤਰ 'ਚ ਤਾਲਮੇਲ ਕਮੇਟੀ ਦੇ ਵਫ਼ਦ ਨਾਲ ਗੱਲ ਕੀਤੀ ਅਤੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੰਗਾਂ ਦਾ ਸਾਰਥਿਕ ਹੱਲ ਲੱਭਣ ਲਈ ਤਾਲਮੇਲ ਕਮੇਟੀ ਨੂੰ ਜਲਦੀ ਹੀ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਲਈ ਸਮਾਂ ਦਿੱਤਾ ਜਾਵੇਗਾ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਨੇ ਮੀਟਿੰਗ ਰਾਹੀਂ ਮੰਗਾਂ ਦਾ ਹੱਲ ਨਹੀਂ ਕੀਤਾ ਤਾਂ 21 ਅਪ੍ਰੈਲ ਨੂੰ ਯੂਟੀ ਕਰਮਚਾਰੀ ਕਨਵੈਨਸ਼ਨ ਰਾਹੀਂ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ | ਰੋਸ ਪ੍ਰਦਰਸ਼ਨ ਦੌਰਾਨ ਕਾਮਿਆਂ ਨੂੰ ਤਾਲਮੇਲ ਕਮੇਟੀ ਦੇ ਚੇਅਰਮੈਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਸੁਰੇਸ਼ ਕੁਮਾਰ, ਕਨਵੀਨਰ ਰਘਬੀਰ ਚੰਦ ਸੀਨੀਅਰ ਉਪ ਪ੍ਰਧਾਨ ਰਜਿੰਦਰ ਕੁਮਾਰ, ਸੀਵਰ ਯੂਨੀਅਨ ਦੇ ਜਨਰਲ ਸਕੱਤਰ ਨਰੇਸ਼ ਕੁਮਾਰ ਤੋਂ ਇਲਾਵਾ ਰਾਹੁਲ ਵੈਦ, ਨਿਰਮਲ ਸਿੰਘ, ਰਜਿੰਦਰ, ਰਵੀ ਸਿੰਘ, ਇਲੈਕਟਰੀਕਲ ਕਿਸ਼ੋਰੀ ਲਾਲ, ਵਰਿੰਦਰ ਬਿਸ਼ਟ, ਹਰਜੀਤ ਸਿੰਘ, ਰਾਮ ਦੁਲਾਰ, ਅਮਿਤ ਸ਼ਰਮਾ, ਦਵਿੰਦਰ ਸਿੰਘ, ਰਾਜਿੰਦਰਨ, ਪ੍ਰੇਮ ਪਾਲ, ਲਾਲ ਸਿੰਘ ਅਤੇ ਆਰ.ਕੇ ਤਿਵਾੜੀ, ਛੋਟੇ ਲਾਲ, ਮਨੂ ਰਾਮ, ਭੋਲਾ ਸਿੰਘ, ਦਲਜੀਤ ਸਿੰਘ ਅਤੇ ਹਰਪ੍ਰੀਤ ਸਿੰਘ, ਵੀਰ ਸਿੰਘ, ਕਰਪਨ ਅਤੇ ਸੈਲੇਂਦਰ ਸਿੰਘ, ਗੁਰਦੇਵ ਸਿੰਘ, ਰਾਜੂ ਬਾਲਮੀਕੀ ਅਤੇ ਰੋਹਿਤ ਡੋਗਰਾ ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਰਾਜਪਾਲ ਵਲੋਂ ਜੀ.ਐਮ.ਸੀ.ਐਚ-32 ਸਮੇਤ 2 ਹੋਰਾਂ ਹਸਪਤਾਲਾਂ ਦਾ ਅਚਾਨਕ ਦੌਰਾ <br/> ਅਗਲੀ ਖ਼ਬਰ ਲੰਬਿਤ ਪ੍ਰੋਜੈਕਟਾਂ 'ਤੇ ਮੇਅਰ ਸਖ਼ਤ ਨਿਗਮ ਅਧਿਕਾਰੀਆਂ ਨੂੰ ਸਾਰੇ ਕੰਮ ਸਾਲ ਦੇ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।