25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਦੇ ਸੈਕਟਰ-56 'ਚ ਵਿਛਾਈਆਂ ਪਾਣੀ ਦੀਆਂ ਪਾਈਪਾਂ ਤੇ ਵਾਟਰ ਮੀਟਰ ਚੈਂਬਰਾਂ ਦਾ ਕੀਤਾ ਉਦਘਾਟਨ 13 ਲੱਖ 63 ਹਜ਼ਾਰ ਰੁਪਏ ਦੀ ਗ੍ਰਾਂਟ ਐੱਮ. ਪੀ. ਕੋਟੇ 'ਚੋਂ ਜਾਰੀ <br/>

ਅਜੀਤ ਡੈਸਕ 05-04-2026
ਚੰਡੀਗੜ੍ਹ, 4 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਦੇ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ 320 ਸਮਾਲ ਫਲੈਟਸ ਸੈਕਟਰ 56 ਵਿਖੇ ਵਿਛਾਈਆਂ ਗਈਆਂ ਪਾਣੀ ਦੀਆਂ ਪਾਈਪਾਂ ਤੇ ਵਾਟਰ ਮੀਟਰ ਚੈਂਬਰਾਂ ਦਾ ਉਦਘਾਟਨ ਕੀਤਾ | ਇਸ ਕੰਮ ਵਾਸਤੇ ਸੰਸਦ ਮੈਂਬਰ ਵਲੋਂ 13 ਲੱਖ 63 ਹਜ਼ਾਰ ਰੁਪਏ ਦੀ ਗ੍ਰਾਂਟ ਆਪਣੇ ਐੱਮ. ਪੀ. ਕੋਟੇ 'ਚੋਂ ਜਾਰੀ ਕੀਤੀ ਗਈ ਸੀ | ਇਸ ਦੌਰਾਨ ਤਿਵਾੜੀ ਨਾਲ ਇਲਾਕਾ ਕੌਂਸਲਰ ਮਨੱਵਰ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚ. ਐੱਸ. ਲੱਕੀ ਵੀ ਮੌਜੂਦ ਰਹੇ | ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਉਨ੍ਹਾਂ ਨੂੰ ਮੁੱਢਲੀਆਂ ਸੁਵਿਧਾਵਾਂ ਪ੍ਰਦਾਨ ਕਰਨਾ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹਨ | ਇਸ ਲਈ ਉਹ ਆਪਣੇ ਅਖ਼ਤਿਆਰੀ ਕੋਟੇ 'ਚੋਂ ਲਗਾਤਾਰ ਵੱਖ-ਵੱਖ ਵਿਕਾਸ ਕਾਰਜਾਂ ਲਈ ਫ਼ੰਡ ਜਾਰੀ ਕਰਦੇ ਰਹਿੰਦੇ ਹਨ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪ੍ਰਾਜੈਕਟ ਨਾਲ ਇਲਾਕੇ ਦੇ ਲੋਕਾਂ ਸਾਫ਼ ਸੁਥਰਾ ਪਾਣੀ ਮਿਲੇਗਾ, ਜਿਸਦੀ ਲੰਬੇ ਸਮੇਂ ਤੋਂ ਮੰਗ ਚੱਲ ਰਹੀ ਸੀ | ਇਸ ਦੌਰਾਨ ਚੰਡੀਗੜ੍ਹ ਕਾਂਗਰਸ ਪਾਰਟੀ ਦੇ ਪ੍ਰਧਾਨ ਲੱਕੀ ਤੇ ਕੌਂਸਲਰ ਮਨੱਵਰ ਨੇ ਸੰਸਦ ਮੈਂਬਰ ਤਿਵਾੜੀ ਦਾ ਇਲਾਕੇ ਦੇ ਵਿਕਾਸ ਲਈ ਫ਼ੰਡ ਜਾਰੀ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਦੀ ਸਿਆਸਤ ਉੱਪਰ ਭਰੋਸਾ ਕਰਦੀ ਹੈ ਅਤੇ ਇਹ ਪ੍ਰਾਜੈਕਟ ਉਸਦੀ ਉਦਾਹਰਨ ਹੈ |

ਪਿਛਲੀ ਖ਼ਬਰ ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਸੋਮਵਾਰ ਨੂੰ ਲੱਗਦੀ ਮੰਡੀ ਬੰਦ ਕਰਵਾਉਣ ਲਈ ਕਾਲੋਨੀ ਵਾਸੀਆਂ ਨੇ ਕੱਸੀ ਕਮਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਮੁਹਾਲੀ ਦੇ ਸਰਗਰਮ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਹੁਕਮਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।