20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਵਾਰਡਬੰਦੀ 'ਚ ਹੋਈ ਧੋਖਾਧੜੀ : ਐਨ. ਕੇ. ਸ਼ਰਮਾ <br/>

ਅਜੀਤ ਡੈਸਕ 07-05-2026
ਜ਼ੀਰਕਪੁਰ, 6 ਮਈ (ਮਨਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਡੇਰਾਬੱਸੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਾਈ ਕੋਰਟ 'ਚ ਦਾਇਰ ਕੀਤੇ ਗਏ ਹਲਫ਼ਨਾਮੇ ਦੇ ਬਾਵਜੂਦ ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਦੀ ਵਾਰਡਬੰਦੀ ਵਿਚ ਧੋਖਾਧੜੀ ਕੀਤੀ ਗਈ ਹੈ | ਇਸ ਸੰਬੰਧੀ ਹੁਣ ਹਾਈ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾਵੇਗੀ | ਅੱਜ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਆਪਣਾ ਕੰਮ ਛੱਡ ਕੇ ਸਰਕਾਰ ਦੇ ਇਸ਼ਾਰੇ 'ਤੇ ਧੋਖਾਧੜੀ ਵਿਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਜ਼ੀਰਕਪੁਰ 'ਚ 44 ਹਜ਼ਾਰ ਵੋਟਾਂ ਸ਼ਿਫਟ ਕੀਤੀਆਂ ਗਈਆਂ ਹਨ ਜਿਸ ਸੰਬੰਧੀ ਅਕਾਲੀ ਦਲ ਨੇ ਨਿਰਧਾਰਤ ਸਮੇਂ ਸੀਮਾ ਅੰਦਰ ਐਸ. ਡੀ. ਐਮ. ਅਤੇ ਚੋਣ ਕਮਿਸ਼ਨ ਕੋਲ ਇਤਰਾਜ਼ ਦਰਜ ਕਰਵਾਇਆ ਹੈ ਅਤੇ ਇਸ ਸੰਬੰਧੀ ਹਾਈ ਕੋਰਟ 'ਚ ਵੀ ਪਟੀਸ਼ਨ ਦਾਇਰ ਕੀਤੀ ਗਈ | ਹਾਈ ਕੋਰਟ 'ਚ ਚੋਣ ਕਮਿਸ਼ਨ ਨੇ ਪ੍ਰਸ਼ਾਸਨ ਦੇ ਹਵਾਲੇ ਨਾਲ ਕਿਹਾ ਕਿ ਐਸ. ਡੀ. ਐਮ. ਡੇਰਾਬੱਸੀ ਵੋਟਰ ਸੂਚੀਆਂ ਨੂੰ ਦਰੁਸਤ ਕਰਕੇ ਪਟੀਸ਼ਨਕਰਤਾਵਾਂ ਨੂੰ ਸੰਤੁਸ਼ਟ ਕਰਨਗੇ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਹਾਈ ਕੋਰਟ 'ਚ 30 ਅਪ੍ਰੈਲ ਨੂੰ ਸਪੀਕਿੰਗ ਆਰਡਰ ਜਮ੍ਹਾ ਕਰਵਾਏ ਜਿਸ 'ਚ ਵੀ ਅਨੇਕਾਂ ਖਾਮੀਆਂ ਹਨ | ਸ਼ਰਮਾ ਨੇ ਕਿਹਾ ਕਿ ਪਹਿਲਾਂ ਵੋਟਰ ਸੂਚੀਆਂ 'ਚ ਇੰਟਰ ਵਿਲੇਜ਼ ਨੂੰ ਸ਼ਿਫਟ ਕੀਤਾ ਗਿਆ ਸੀ, ਹੁਣ ਇੰਟਰ ਵਾਰਡ ਸ਼ਿਫਟਿੰਗ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ੀਰਕਪੁਰ ਦੇ ਲਗਭਗ ਸਾਰੇ ਵਾਰਡਾਂ ਵਿਚ ਵੋਟਾਂ ਸ਼ਿਫਟ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਫ਼ਦ ਨਵੀਂ ਧੋਖਾਧੜੀ ਦਾ ਵਿਰੋਧ ਕਰਨ ਤੇ ਉਨ੍ਹਾਂ ਨੂੰ ਨਵੇਂ ਘੁਟਾਲੇ ਬਾਰੇ ਜਾਣੂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਮਿਲੇਗਾ | ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾਵੇਗੀ | ਪਟੀਸ਼ਨ ਨਾਲ ਤਿੰਨੋਂ ਨਗਰ ਕੌਂਸਲਾਂ ਦੇ ਨਕਸ਼ੇ ਵੀ ਨੱਥੀ ਕੀਤੇ ਜਾਣਗੇ |

ਪਿਛਲੀ ਖ਼ਬਰ ਰਾਮਗੜ੍ਹੀਆ ਸਭਾ ਨੇ ਸ਼ਰਧਾ ਨਾਲ ਮਨਾਇਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।