22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁਹਾਲੀ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਪੁਲਿਸ ਦੇ ਹੱਥ ਅਜੇ ਵੀ ਖਾਲੀ <br/>

ਅਜੀਤ ਡੈਸਕ 08-05-2026
ਐੱਸ. ਏ. ਐੱਸ. ਨਗਰ, 7 ਮਈ (ਕਪਿਲ ਵਧਵਾ)- ਜ਼ਿਲ੍ਹਾ ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਵਾਪਰੇ ਸ੍ਰੀ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਪੁਲਿਸ ਨੂੰ ਅਜੇ ਤੱਕ ਕੋਈ ਢੁੱਕਵਾਂ ਸੁਰਾਗ ਨਹੀਂ ਮਿਲ ਸਕਿਆ ਹੈ ਤੇ ਨਾ ਹੀ ਕਿਸੇ ਵਿਅਕਤੀ ਦੀ ਗਿ੍ਫ਼ਤਾਰੀ ਸਬੰਧੀ ਅਧਿਕਾਰਿਤ ਪੁਸ਼ਟੀ ਕੀਤੀ ਗਈ ਹੈ | ਫਿਲਹਾਲ ਇਸ ਸੰਵੇਦਨਸ਼ੀਲ ਮਾਮਲੇ ਵਿਚ ਖ਼ਬਰ ਲਿਖੇ ਜਾਣ ਤਕ ਪੁਲਿਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ ਜਦਕਿ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ | ਸੂਤਰਾਂ ਅਨੁਸਾਰ ਹੁਣ ਤੱਕ ਦੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਜਿੱਥੇ ਸ੍ਰੀ ਗੁਟਕਾ ਸਾਹਿਬ ਦੇ ਅੰਗ ਬਿਖਰੇ ਹੋਏ ਮਿਲੇ, ਉਹ ਇਲਾਕਾ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਿੱਧੀ ਨਿਗਰਾਨੀ ਤੋਂ ਬਾਹਰ ਸੀ | ਪੁਲਿਸ ਇਸ ਥਾਂ ਨੂੰ 'ਬਲਾਈਾਡ ਸਪਾਟ' ਮੰਨ ਕੇ ਜਾਂਚ ਕਰ ਰਹੀ ਹੈ ਕਿਉਂਕਿ ਰਾਤ ਦੇ ਹਨੇਰੇ ਤੇ ਕੈਮਰਿਆਂ ਦੀ ਘੱਟ ਕਵਰੇਜ ਦਾ ਫਾਇਦਾ ਚੁੱਕਦੇ ਹੋਏ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ | ਜਾਂਚ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਬੇਅਦਬੀ ਦੀ ਇਸ ਘਟਨਾ ਵਿਚ ਕੋਈ ਅਜਿਹਾ ਵਿਅਕਤੀ ਸ਼ਾਮਲ ਹੋ ਸਕਦਾ ਹੈ ਜਿਸ ਨੂੰ ਇਲਾਕੇ ਅਤੇ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਪੂਰੀ ਜਾਣਕਾਰੀ ਸੀ | ਪੁਲਿਸ ਹੁਣ ਇਲਾਕੇ ਦੇ ਹੋਰ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ, ਆਉਣ-ਜਾਣ ਵਾਲੇ ਰਸਤਿਆਂ ਤੇ ਸਥਾਨਕ ਲੋਕਾਂ ਤੋਂ ਮਿਲ ਰਹੀ ਜਾਣਕਾਰੀ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਦੂਜੇ ਪਾਸੇ ਸਿੱਖ ਵਿਦਵਾਨਾਂ ਅਤੇ ਸੰਗਤਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿਚ ਪੁਲਿਸ ਨੂੰ ਪੂਰੀ ਸਾਵਧਾਨੀ ਅਤੇ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ ਪੌਣੇ 2 ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਕਤਲ ਅਗਲੀ ਖ਼ਬਰ 53.08 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।