22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

11 ਤੋਂ 22 ਮਈ ਤੱਕ ਚਲਾਇਆ ਜਾਵੇਗਾ 2 ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

ਅਜੀਤ ਡੈਸਕ 08-05-2026
ਐੱਸ. ਏ. ਐੱਸ. ਨਗਰ, 7 ਮਈ (ਪ੍ਰੋ. ਅਵਤਾਰ ਸਿੰਘ)- ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੱੁਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ 11 ਮਈ ਤੋਂ ਲੈ ਕੇ 22 ਮਈ ਤੱਕ 2 ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਹਰਵੰਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 18 ਸਾਲ ਤੋਂ ਲੈ ਕੇ 55 ਸਾਲ ਤੱਕ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵਧੇਰੀ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਨੇ ਮਾਹਿਰ ਸੈਮੀਨਾਰ ਤੇ ਨਵੀਨਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੌਰੇ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।