22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਬ-ਤਹਿਸੀਲ ਮਾਜਰੀ ਵਿਖੇ ਫ਼ਰਦਾਂ ਨਾ ਮਿਲਣ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 08-05-2026
ਮਾਜਰੀ, 7 ਮਈ (ਕੁਲਵੰਤ ਸਿੰਘ ਧੀਮਾਨ)- ਸਬ-ਤਹਿਸੀਲ ਮਾਜਰੀ ਵਿਚਲੇ ਫ਼ਰਦ ਕੇਂਦਰ 'ਚ ਫ਼ਰਦਾਂ ਨਾ ਮਿਲਣ ਕਰਕੇ ਲੋਕ ਪਿਛਲੇ 15 ਦਿਨਾਂ ਤੋਂ ਖੱਜਲ੍ਹ-ਖੁਆਰ ਹੋ ਰਹੇ ਹਨ ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਵਿਚ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਵਲੋਂ ਸਬ-ਤਹਿਸੀਲ ਮਾਜਰੀ ਦੇ ਦਫ਼ਤਰ ਅੱਗੇ ਖੜ੍ਹ ਕੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਂਅ 'ਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੇਵਲ ਝੂਠੇ ਵਾਅਦੇ ਹੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਫ਼ਰਦ ਕੇਂਦਰ ਵਿਖੇ ਪਿ੍ੰਟਰ ਖਰਾਬ ਹੋਣ ਕਾਰਨ ਪਿਛਲੇ 15 ਦਿਨਾਂ ਤੋਂ ਲੋਕਾਂ ਨੂੰ ਖਾਲੀ ਹੱਥ ਹੀ ਘਰਾਂ ਨੂੰ ਪਰਤਣਾ ਪੈ ਰਿਹਾ ਹੈ | ਅਸਲ 'ਚ ਫ਼ਰਕ ਕੇਂਦਰ ਤੇ ਸੁਵਿਧਾ ਕੇਂਦਰ ਵਿਚ ਤਾਇਨਾਤ ਕਰਮਚਾਰੀਆਂ ਦੇ ਗ਼ਲਤ ਵਿਵਹਾਰ ਕਾਰਨ ਵੀ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਇਨ੍ਹਾਂ ਕੇਂਦਰਾਂ ਵਿਖੇ ਕਰਮਚਾਰੀਆਂ ਵਲੋਂ ਲੋਕਾਂ ਦੇ ਕੰਮ ਬਦਲੇ ਪੈਸੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਸੁਵਿਧਾ ਕੇਂਦਰ ਵਿਖੇ ਅਸ਼ਟਾਮ ਜਾਰੀ ਕਰਨ ਦੀ ਸੁਵਿਧਾ ਦਿੱਤਾ ਗਈ ਹੈ, ਪਰ ਸੁਵਿਧਾ ਕੇਂਦਰ ਵਿਚ ਤਾਇਨਾਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਇਹ ਕਹਿ ਕੇ ਮੋੜ ਦਿੱਤਾ ਜਾਂਦਾ ਹੈ ਕਿ ਸੁਵਿਧਾ ਕੇਂਦਰ ਵਿਚ ਅਸ਼ਟਾਮ ਦੇਣ ਵਾਲਾ ਕੋਈ ਕਰਮਚਾਰੀ ਨਹੀਂ ਹੈ | ਇਸ ਤੋਂ ਇਲਾਵਾ ਜਿਹੜਾ ਵਿਅਕਤੀ ਅਸ਼ਟਾਮ ਦੀ ਕੀਮਤ ਤੋਂ ਵੱਧ ਪੈਸੇ ਦੇ ਦਿੰਦਾ ਹੈ, ਉਸ ਨੂੰ ਅਸ਼ਟਾਮ ਜਾਰੀ ਕਰ ਦਿੱਤਾ ਜਾਂਦਾ ਹੈ | ਵਿਜੇ ਸ਼ਰਮਾ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਸਰਕਾਰੀ ਦਫ਼ਤਰਾਂ, ਸੁਵਿਧਾ ਕੇਂਦਰਾਂ ਤੇ ਫ਼ਰਦ ਕੇਂਦਰਾਂ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ ਤੇ ਸਰਕਾਰ ਇਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ | ਇਸ ਮੌਕੇ ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ, ਭਗਤ ਸਿੰਘ ਭਗਤਮਾਜਰਾ, ਗੁਰਮੀਤ ਸਿੰਘ ਢਕੌਰਾਂ, ਇਮਾਮਦੀਨ ਖਿਜ਼ਰਾਬਾਦ, ਕੁਲਦੀਪ ਸਿੰਘ, ਗੁਰਦੀਪ ਸਿੰਘ ਕੁਬਾਹੇੜੀ ਤੇ ਹਰਨੇਕ ਸ਼ਿੰਘ ਤੱਕੀਪੁਰ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ | ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧ ਵਿਚ ਫ਼ਰਦ ਕੇਂਦਰ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪਿ੍ੰਟਰ ਖ਼ਰਾਬ ਹੈ ਜਿਸ ਬਾਰੇ ਕੰਪਨੀ ਦੇ ਠੇਕੇਦਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਾਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਜਿਸ ਕਾਰਨ ਅੱਜ ਅਸੀਂ ਹੜਤਾਲ ਕੀਤੀ ਹੋਈ ਹੈ |
ਪਿਛਲੀ ਖ਼ਬਰ 20 ਪੇਟੀਆਂ ਦੇਸੀ ਤੇ ਅੰਗਰੇਜ਼ੀ ਸ਼ਰਾਬ ਬਰਾਮਦ, ਮੁਲਜ਼ਮ ਜ਼ਮਾਨਤ 'ਤੇ ਰਿਹਾਅ ਅਗਲੀ ਖ਼ਬਰ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਨੇ ਮਾਹਿਰ ਸੈਮੀਨਾਰ ਤੇ ਨਵੀਨਤਾ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।