22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

20 ਪੇਟੀਆਂ ਦੇਸੀ ਤੇ ਅੰਗਰੇਜ਼ੀ ਸ਼ਰਾਬ ਬਰਾਮਦ, ਮੁਲਜ਼ਮ ਜ਼ਮਾਨਤ 'ਤੇ ਰਿਹਾਅ

ਅਜੀਤ ਡੈਸਕ 08-05-2026

ਚੰਡੀਗੜ੍ਹ, 7 ਮਈ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਆਟੋ ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 20 ਪੇਟੀਆਂ ਦੇਸੀ ਤੇ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਸਾਗਰ ਵਾਸੀ ਡੀ.ਐੱਮ.ਸੀ. ਚੰਡੀਗੜ੍ਹ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਾਰੰਗਪੁਰ ਥਾਣਾ ਪੁਲਿਸ ਨੇ 5 ਮਈ ਨੂੰ ਡੱਡੂਮਾਜਰਾ ਪੁਲ ਨੇੜੇ ਨਾਕਾਬੰਦੀ ਦੌਰਾਨ ਇਕ ਆਟੋ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਆਟੋ 'ਚੋਂ 20 ਪੇਟੀਆਂ ਦੇਸੀ ਤੇ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਾਰੰਗਪੁਰ ਵਿਖੇ ਮਾਮਲਾ ਦਰਜ ਕਰ ਲਿਆ | ਪੁਲਿਸ ਵਲੋਂ ਮੁਲਜ਼ਮ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ, ਮਾਮਲੇ ਦੀ ਜਾਂਚ ਜਾਰੀ ਹੈ |
ਪੋਕਸੋ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ•, 7 ਮਈ (ਮਾਰਕੰਡਾ)- ਅੱਜ ਕਮਿਊਨਿਟੀ ਸੈਂਟਰ ਇੰਦਰਾ ਕਾਲੋਨੀ ਚੰਡੀਗੜ• ਵਿਖੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ (ਪੋਕਸੋ ਐਕਟ) ਬਾਰੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਅਤੇ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀ. ਐੱਲ. ਐਸ. ਏ.) ਚੰਡੀਗੜ• ਸੁਨੀਲ ਕੁਮਾਰ ਦੇ ਮਾਰਗ ਦਰਸ਼ਨ ਵਿਚ ਕਰਵਾਇਆ ਗਿਆ | ਇਸ ਮੌਕੇ ਸੁਨੀਲ ਕੁਮਾਰ ਨੇ ਕਿਹਾ ਕਿ ਬੱਚਿਆਂ ਦੇ ਵਿਰੁੱਧ ਅਪਰਾਧ ਇੱਕ ਬੜੀ ਚੁਨੌਤੀ ਹੈ ਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਇਸ ਦੇ ਪ੍ਰਤੀ ਜਾਗਰੂਕ ਰਹਿਣ ਦੀ ਜ਼ਰੂਰਤ ਹੈ | ਉਨ•ਾਂ ਨੇ ਬੱਚਿਆਂ ਨੂੰ ਉਨ•ਾਂ ਖ਼ਿਲਾਫ਼ ਹੋਣ ਵਾਲੇ ਅਪਰਾਧਾਂ ਬਾਰੇ ਸੰਵੇਦਨਸ਼ੀਲ ਅਤੇ ਜਾਗਰੂਕ ਬਣਾਉਣ 'ਤੇ ਬਲ ਦਿੱਤਾ ਤਾਂਕਿ ਉਹ ਆਪਣੇ ਅਧਿਕਾਰਾਂ ਤੇ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ | ਉਨ•ਾਂ ਨੇ ਸਮੇਂ 'ਤੇ ਸ਼ਿਕਾਇਤ ਦਰਜ ਕਰਵਾਉਣ ਦੇ ਮਹੱਤਵ 'ਤੇ ਵੀ ਪ੍ਰਕਾਸ਼ ਪਾਇਆ | ਪ੍ਰੋਗਰਾਮ ਦੇ ਦੌਰਾਨ ਬੱਚਿਆਂ ਅਤੇ ਸਥਾਨਕ ਨਿਵਾਸੀਆਂ ਨੂੰ ਪੋਕਸੋ ਐਕਟ ਤਹਿਤ ਉਪਲਬਧ ਕਾਨੂੰਨੀ ਪ੍ਰਾਵਧਾਨਾਂ, ਸੁਰੱਖਿਆ ਉਪਾਵਾਂ ਤੇ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ | ਬੱਚਿਆਂ ਨੂੰ ਬੈਗ, ਪੁਸਤਕਾਂ ਅਤੇ ਹੋਰ ਪੜ•ਾਈ ਸਮਗਰੀ ਵੀ ਵੰਡੀ ਗਈ |

ਪਿਛਲੀ ਖ਼ਬਰ ਫੇਵੀਕੋਲ ਨੇ ਟੈਲੀਵਿਜ਼ਨ ਇਸ਼ਤਿਹਾਰ 'ਕੁਰਸੀ ਪੇ ਨਜ਼ਰ' ਕੀਤਾ ਪੇਸ਼ ਅਗਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਬ-ਤਹਿਸੀਲ ਮਾਜਰੀ ਵਿਖੇ ਫ਼ਰਦਾਂ ਨਾ ਮਿਲਣ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।