22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਵਾਸਤੇ 204.69 ਕਰੋੜ ਰੁਪਏ ਜਾਰੀ

ਅਜੀਤ ਡੈਸਕ 08-05-2026
ਚੰਡੀਗੜ੍ਹ, 7 ਮਈ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ | ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ 'ਚ ਵੀ ਸਮਾਜਿਕ ਨਿਆਂ ਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ |
ਪਿਛਲੀ ਖ਼ਬਰ ਫੇਵੀਕੋਲ ਨੇ ਟੈਲੀਵਿਜ਼ਨ ਇਸ਼ਤਿਹਾਰ 'ਕੁਰਸੀ ਪੇ ਨਜ਼ਰ' ਕੀਤਾ ਪੇਸ਼ ਅਗਲੀ ਖ਼ਬਰ ਫੇਵੀਕੋਲ ਨੇ ਟੈਲੀਵਿਜ਼ਨ ਇਸ਼ਤਿਹਾਰ 'ਕੁਰਸੀ ਪੇ ਨਜ਼ਰ' ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।