22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਲੋਂ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅਜੀਤ ਡੈਸਕ 08-05-2026
ਐੱਸ. ਏ. ਐੱਸ. ਨਗਰ, 7 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਬਾਰੇ ਚੇਅਰਮੈਨ ਬਰਸਟ ਨੂੰ ਜਾਣੂ ਕਰਵਾਉਂਦਿਆਂ ਇਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ | ਇਸ ਮੌਕੇ ਚੇਅਰਮੈਨ ਬਰਸਟ ਨੇ ਮੰਗਾਂ ਨੂੰ ਪੂਰਾ ਕਰਨ ਬਾਰੇ ਮੌਕੇ 'ਤੇ ਹੀ ਹਾਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਜਿਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉਥੇ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਮੁਲਾਜਮਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ | ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ ਅਤੇ ਅਮਨਦੀਪ ਸਿੰਘ ਚੀਫ਼ ਇੰਜੀਨੀਅਰ ਸਮੇਤ ਯੂਨੀਅਨ ਵਲੋਂ ਰਣਜੀਤ ਸਿੰਘ ਰਾਣੂਆ, ਰਮਨ ਕੁਮਾਰ ਸ਼ਰਮਾ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਗੁਰੀ, ਰਾਜੂ ਸਿੰਘ, ਵਿਜੇ ਕੁਮਾਰ, ਰਮੇਸ਼ ਕੁਮਾਰ, ਵਿਨੋਦ ਕੁਮਾਰ, ਕਿ੍ਸ਼ਨ ਸਿੰਘ ਤੇ ਬਲਕਾਰ ਸਿੰਘ ਸਮੇਤ ਹੋਰ ਨੁਮਾਇੰਦੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ 'ਤੇ ਬੇਬੁਨਿਆਦ ਦੋਸ਼ ਲਗਾਉਣ ਦੀ ਥਾਂ ਕਾਨੂੰਨ-ਵਿਵਸਥਾ ਨੂੰ ਕੰਟਰੋਲ ਕਰੇ ਮਾਨ ਸਰਕਾਰ-ਬੀਬੀ ਰਾਮੂਵਾਲੀਆ ਅਗਲੀ ਖ਼ਬਰ ਮੇਰਠ ਤੋਂ ਨਾਜਾਇਜ਼ ਹਥਿਆਰ ਤੋਂ ਲਿਆ ਕੇ ਪੰਜਾਬ 'ਚ ਸਪਲਾਈ ਕਰਨ ਵਾਲੇ 3 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।