21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ 'ਤੇ ਬੇਬੁਨਿਆਦ ਦੋਸ਼ ਲਗਾਉਣ ਦੀ ਥਾਂ ਕਾਨੂੰਨ-ਵਿਵਸਥਾ ਨੂੰ ਕੰਟਰੋਲ ਕਰੇ ਮਾਨ ਸਰਕਾਰ-ਬੀਬੀ ਰਾਮੂਵਾਲੀਆ

ਅਜੀਤ ਡੈਸਕ 08-05-2026
ਐੱਸ. ਏ. ਐੱਸ. ਨਗਰ, 7 ਮਈ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਿਆਨ ਬਹੁਤ ਹੀ ਗ਼ੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਲੋਕਤੰਤਰਿਕ ਮਰਿਆਦਾਵਾਂ ਦੇ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਨਾਲ ਜੁੜੇ ਮਾਮਲਿਆਂ 'ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਬਿਨਾਂ ਕਿਸੇ ਸਬੂਤ ਦੇ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ 'ਤੇ ਇਲਜ਼ਾਮ ਲਗਾਉਣਾ ਸਿਰਫ਼ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ | ਅੱਜ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਪਰ ਸਰਕਾਰ ਹਕੀਕਤੀ ਮੁੱਦਿਆਂ 'ਤੇ ਕੰਮ ਕਰਨ ਦੀ ਥਾਂ ਝੂਠੇ ਦੋਸ਼ ਲਗਾ ਕੇ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਰਹੀ ਹੈ | ਪੰਜਾਬ ਦੀ ਜਨਤਾ ਹੁਣ ਸਚਾਈ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀ ਝੂਠੀ ਅਤੇ ਘਟੀਆ ਰਾਜਨੀਤੀ ਦਾ ਜਵਾਬ ਦੇਵੇਗੀ |
ਪਿਛਲੀ ਖ਼ਬਰ ਵੱਖ਼-ਵੱਖ ਪਾਰਟੀਆਂ ਦੇ ਆਗੂਆਂ ਦੀ ਚੋਣਾਂ ਸੰਬੰਧੀ ਸਰਗਰਮੀਆਂ ਤੇਜ਼ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਲੋਂ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।