14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਈ. ਏ. ਐੱਸ. ਅਧਿਕਾਰੀ ਅਭਿਜੀਤ ਕਪਲਿਸ਼ ਮੁਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਸਾਲ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਤੇ ਮੌਜੂਦਾ ਸਮੇਂ ਡਾਇਰੈਕਟਰ ਮਾਈਨਿੰਗ ਐਂਡ ਜਿਓਲੋਜੀ ਪੰਜਾਬ ਵਜੋਂ ਸੇਵਾਵਾਂ ਨਿਭਾ ਰਹੇ ਅਭਿਜੀਤ ਕਪਲਿਸ਼ ਨੂੰ ਮੁਹਾਲੀ ਜ਼ਿਲ•ੇ 'ਚ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ•ਾ ਚੋਣ ਅਫ਼ਸਰ ਸੋਨਮ ਚੌਧਰੀ ਨੇ ਦੱਸਿਆ ਕਿ ਚੋਣ ਅਬਜ਼ਰਵਰ ਨੂੰ ਨਗਰ ਨਿਗਮ ਮੁਹਾਲੀ ਅਤੇ ਨਗਰ ਕੌਂਸਲਾਂ ਕੁਰਾਲੀ, ਨਵਾਂਗਰਾਓਾ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੀਆਂ ਚੋਣਾਂ ਨੂੰ ਸੁਚੱਜੇ ਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ•ਾਂ ਹੋਰ ਦੱਸਿਆ ਕਿ ਚੋਣ ਅਬਜ਼ਰਵਰ ਨਾਲ ਉਨ•ਾਂ ਦੇ ਲਾਇਜ਼ਨ ਅਫ਼ਸਰ ਆਰੁਸ਼ ਮਹਿਤਾ ਕਾਰਜਕਾਰੀ ਇੰਜ. ਡਰੇਨੇਜ-ਕਮ-ਮਾਈਨਿੰਗ ਅਫ਼ਸਰ ਮੁਹਾਲੀ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ | ਉਨ•ਾਂ ਦਾ ਮੋਬਾਈਲ ਨੰਬਰ 87280-00878 ਹੈ | ਵਧੀਕ ਜ਼ਿਲ•ਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਅਬਜ਼ਰਵਰ ਵਲੋਂ ਰਿਟਰਨਿੰਗ ਅਫ਼ਸਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਜਾਵੇਗੀ, ਜਿਸ ਦੌਰਾਨ ਚੋਣ ਪ੍ਰਬੰਧਾਂ ਤੇ ਨਿਰਧਾਰਤ ਹਦਾਇਤਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਜਾਵੇਗਾ |

ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 116ਵਾਂ ਦਿਨ ਪੰਜਾਬ ਪੁਲਿਸ ਵਲੋਂ 598 ਥਾਵਾਂ 'ਤੇ ਛਾਪੇਮਾਰੀ; 315 ਗਿ੍ਫ਼ਤਾਰ <br/> ਅਗਲੀ ਖ਼ਬਰ ਨਿਰਮਲ ਕੁਟੀਆ ਪੰਡਵਾ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।