14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਗੈਂਗਸਟਰਾਂ 'ਤੇ ਵਾਰ' ਦਾ 116ਵਾਂ ਦਿਨ ਪੰਜਾਬ ਪੁਲਿਸ ਵਲੋਂ 598 ਥਾਵਾਂ 'ਤੇ ਛਾਪੇਮਾਰੀ; 315 ਗਿ੍ਫ਼ਤਾਰ <br/>

ਅਜੀਤ ਡੈਸਕ 17-05-2026
ਚੰਡੀਗੜ੍ਹ, 16 ਮਈ (ਅਜੀਤ ਬਿਊਰੋ)- ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 116ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 598 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 116ਵੇਂ ਦਿਨ, ਪੁਲਿਸ ਟੀਮਾਂ ਨੇ 8 ਹਥਿਆਰਾਂ ਸਮੇਤ 315 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 29,700 ਹੋ ਗਈ | ਇਸ ਤੋਂ ਇਲਾਵਾ 124 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 29 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |



ਪਿਛਲੀ ਖ਼ਬਰ ਹਿਮਾਚਲੀ ਸੱਭਿਆਚਾਰਕ ਮੇਲੇ 'ਚ ਲੱਗੀਆਂ ਖ਼ੂਬ ਰੌਣਕਾਂ <br/> ਅਗਲੀ ਖ਼ਬਰ ਆਈ. ਏ. ਐੱਸ. ਅਧਿਕਾਰੀ ਅਭਿਜੀਤ ਕਪਲਿਸ਼ ਮੁਹਾਲੀ ਦੀਆਂ ਸਥਾਨਕ ਸਰਕਾਰ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।