14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਅਮਰੀਕਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 16 ਲੱਖ ਰੁਪਏ ਦੀ ਠੱਗੀ

ਅਜੀਤ ਡੈਸਕ 17-05-2026
ਚੰਡੀਗੜ੍ਹ, 16 ਮਈ (ਕਪਿਲ ਵਧਵਾ)- ਅਮਰੀਕਾ ਦਾ ਵਰਕ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਇਕ ਮਹਿਲਾ ਨਾਲ 16 ਲੱਖ ਰੁਪਏ ਦੀ ਕਥਿਤ ਧੋਖਾਧੜੀ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਵਲੋਂ ਥਾਣਾ ਸੈਕਟਰ-39 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਲਵਿਸ਼ ਮਹਾਜਨ ਵਜੋਂ ਹੋਈ ਹੈ, ਜੋ ਕਿ ਐੱਮ/ਐੱਸ ਈ.ਆਈ.ਐੱਫ.ਐੱਸ. ਪ੍ਰਾਈਵੇਟ ਲਿਮਿਟੇਡ ਕੰਪਨੀ ਦਾ ਮਾਲਕ ਦੱਸਿਆ ਗਿਆ ਹੈ | ਕੰਪਨੀ ਦਾ ਦਫ਼ਤਰ ਸੈਕਟਰ-40/ਸੀ ਚੰਡੀਗੜ੍ਹ ਵਿਖੇ ਸਥਿਤ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜੰਮੂ ਦੇ ਤਿ੍ਕੂਟਾ ਨਗਰ ਦੀ ਰਹਿਣ ਵਾਲੀ ਇਕ ਮਹਿਲਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸਨੂੰ ਅਮਰੀਕਾ ਦਾ ਵਰਕ ਵੀਜ਼ਾ ਲਗਵਾਉਣ ਦਾ ਭਰੋਸਾ ਦੇ ਕੇ 16 ਲੱਖ ਰੁਪਏ ਹਾਸਲ ਕਰ ਲਏ ਪਰ ਬਾਅਦ ਵਿਚ ਨਾ ਤਾਂ ਵੀਜ਼ਾ ਮੁਹੱਈਆ ਕਰਵਾਇਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ | ਸ਼ਿਕਾਇਤ ਦੇ ਆਧਾਰ 'ਤੇ ਚੰਡੀਗੜ੍ਹ ਪੁਲਿਸ ਵਲੋਂ ਐੱਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੰਜਾਬ ਦੇ ਲੋਕਤੰਤਰ ਤੇ ਹੱਕਾਂ ਨਾਲ ਛੇੜਛਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਰੰਧਾਵਾ ਕਿਹਾ, ਐਸ.ਆਈ.... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਖੇ ਸੋਪੂ ਪ੍ਰਧਾਨ 'ਤੇ ਫਾਇਰਿੰਗ ਮਾਮਲੇ ਦੇ ਮੁੱਖ ਸ਼ੂਟਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।