14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੰਜਾਬ ਦੇ ਲੋਕਤੰਤਰ ਤੇ ਹੱਕਾਂ ਨਾਲ ਛੇੜਛਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਰੰਧਾਵਾ ਕਿਹਾ, ਐਸ.ਆਈ.ਆਰ. ਦਾ ਕਰਾਂਗੇ ਡਟ ਕੇ ਵਿਰੋਧ

ਅਜੀਤ ਡੈਸਕ 17-05-2026
ਚੰਡੀਗੜ੍ਹ, 16 ਮਈ, (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਹਮੇਸ਼ਾ ਬੇਇਨਸਾਫ਼ੀ, ਤਾਨਾਸ਼ਾਹੀ ਤੇ ਲੋਕਤੰਤਰ ਵਿਰੋਧੀ ਤਾਕਤਾਂ ਦੇ ਵਿਰੁੱਧ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਭਵਿੱਖ ਵਿਚ ਕਿਸੇ ਵੀ ਗ਼ਲਤ ਨੀਤੀ ਨੂੰ ਸਵੀਕਾਰ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਨਾਇਕਾਂ ਤੇ ਯੋਧਿਆਂ ਦੀ ਧਰਤੀ ਹੈ | ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਅੰਗਰੇਜ਼ਾਂ ਅਤੇ ਮੁਗ਼ਲਾਂ ਵਰਗੀਆਂ ਤਾਕਤਾਂ ਵਿਰੁੱਧ ਬਹਾਦਰੀ ਨਾਲ ਲੜਾਈ ਲੜੀ ਹੈ ਤੇ ਅਜੇ ਵੀ ਰਾਜ ਅਤੇ ਲੋਕਤੰਤਰੀ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ ਹਨ | ਅਸੀਂ ਹੁਣ ਐਸ.ਆਈ.ਆਰ ਦਾ ਡਟ ਕੇ ਵਿਰੋਧ ਕਰਾਂਗੇ | ਰੰਧਾਵਾ ਨੇ ਵੋਟਰ ਸੂਚੀਆਂ ਵਿਚ ਕਥਿਤ ਐਸ.ਆਈ.ਆਰ. ਪ੍ਰਕਿਰਿਆ ਅਤੇ ਬੇਨਿਯਮੀਆਂ ਬਾਰੇ ਕੇਂਦਰ ਸਰਕਾਰ, ਚੋਣ ਕਮਿਸ਼ਨ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਕਈ ਰਾਜਾਂ ਵਿਚ ਵੋਟ ਨਾਲ ਛੇੜਛਾੜ ਅਤੇ ਜਾਅਲੀ ਵੋਟਾਂ ਬਣਾਉਣ ਦੀਆਂ ਸ਼ਿਕਾਇਤਾਂ ਲਗਾਤਾਰ ਉੱਭਰ ਰਹੀਆਂ ਹਨ | ਪ੍ਰਤੀ ਘਰ 100 ਵੋਟਾਂ ਵਰਗੇ ਮੁੱਦੇ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ | ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ 'ਤੇ ਚੋਣ ਕਮਿਸ਼ਨ ਨਾ ਤਾਂ ਕੋਈ ਸਪੱਸ਼ਟ (ਬਾਕੀ ਸਫ਼ਾ 6 'ਤੇ)
ਜਵਾਬ ਦੇ ਰਿਹਾ ਹੈ ਤੇ ਨਾ ਹੀ ਸ਼ਿਕਾਇਤਾਂ 'ਤੇ ਪ੍ਰਭਾਵਸ਼ਾਲੀ ਕਾਰਵਾਈ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਕਾਂਗਰਸ ਦੇ ਸਮਰਥਕ ਸਮਝੇ ਜਾਣ ਵਾਲੇ ਲੋਕਾਂ ਦੀਆਂ ਹੋਰ ਸੂਬਿਆਂ ਵਿਚ ਵੋਟਾਂ ਕੱਟੀਆਂ ਜਾਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਹੁਣ ਪੰਜਾਬ ਵਿਚ ਵੀ ਅਜਿਹਾ ਹੀ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਪੰਜਾਬ ਦਾ ਜਾਗਰੂਕ ਸਮਾਜ ਕਦੇ ਵੀ ਸਵੀਕਾਰ ਨਹੀਂ ਕਰੇਗਾ | ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਹੈ ਤੇ ਲੋਕਤੰਤਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਾ. ਸੁਭਾਸ਼ ਸੇਠੀ ਦੇ ਪਹਿਲੇ ਕਾਵਿ ਸੰਗ੍ਰਹਿ, 'ਮੇਰੀ ਫ਼ੁਰਸਤ ਬਿਕਾਉ ਹੈ' ਲੋਕ ਅਰਪਣ <br/> ਅਗਲੀ ਖ਼ਬਰ ਅਮਰੀਕਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 16 ਲੱਖ ਰੁਪਏ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।