ਕੁਰਾਲੀ, 16 ਮਈ (ਬਿੱਲਾ ਅਕਾਲਗੜੀਆ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਵੱਖ-ਵੱਖ ਸਟਰੀਮਾਂ 'ਚ ਬਿਹਤਰੀਨ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰ. ਕੰਵਲਜੀਤ ਸਿੰਘ ਨੇ ਸ਼ਾਨਦਾਰ ਨੀਤਜੇ ਦੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਬਾਰਵੀਂ ਜਮਾਤ ਦੇ ਸਾਇੰਸ ਅਤੇ ਆਰਟਸ ਗਰੁੱਪਾਂ ਦੇ ਕੁੱਲ 136 ਵਿਦਿਆਰਥੀ ਪ੍ਰੀਖਿਆ 'ਚ ਸ਼ਾਮਿਲ ਹੋਏ ਜਿਨਾਂ ਨੇ ਸ਼ਾਨਦਾਰ ਅੰਕ ਹਾਸਿਲ ਕੀਤਾ ਹਨ | ਉਨਾਂ ਦੱਸਿਆ ਕਿ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਸ਼ਜੋਤ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਮਨਪ੍ਰੀਤ ਕੌਰ ਨੇ 89.8 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਤੇ ਨਵਦੀਪ ਕੌਰ ਨੇ 88.4 ਫ਼ੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰਾਂ ਆਰਟਸ ਗਰੁੱਪ 'ਚ ਦੀਪਕਪ੍ਰੀਤ ਸਿੰਘ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਉਦੈ ਨੇ 84.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਨੈਨਜੋਤ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਦਸਵੀਂ ਜਮਾਤ ਦੇ ਨਤੀਜਿਆਂ 'ਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਗੁਰਸ਼ਰਨ ਕੌਰ ਨੇ 88 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਪਹਿਲਾ ਸਥਾਨ, ਤਨਿਸ਼ਕ ਸ਼ਰਮਾ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਨਵਪ੍ਰੀਤ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਦੌਰਾਨ ਸਕੂਲ ਪਿ੍ੰ. ਨੇ ਸਫਲ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਵੀ ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਪ੍ਰਗਟ ਕੀਤੀ |