15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਭਾਜਪਾ ਅਤੇ ਰਾਜਪਾਲ ਪੰਜਾਬ ਦੇ ਪੁਤਲੇ ਫੂਕੇ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)- ਸੰਯੁਕਤ ਕਿਸਾਨ ਮੋਰਚਾ ਪੰਜਾਬ 'ਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਅੱਜ ਲਾਂਡਰਾਂ-ਬਨੰੂੜ ਰੋਡ 'ਤੇ ਪਿੰਡ ਦੈੜੀ ਦੇ ਫਲਾਈ ਓਵਰ ਦੇ ਹੇਠਾਂ ਭਾਜਪਾ ਅਤੇ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ•ਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ•ਾ ਪ੍ਰਧਾਨ ਕਿ੍ਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਲੱਖੀ ਕਰਾਲਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਰਾਜਪਾਲ ਪੰਜਾਬ ਵਲੋਂ ਚੰਡੀਗੜ• ਪੁਲਿਸ ਰਾਹੀਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਨਾਲ ਸੰਬੰਧਿਤ ਹੋਰਨਾਂ ਮਸਲਿਆਂ ਨੂੰ ਲੈ ਕੇ ਬੀਤੇ ਕੱਲ• ਸ਼ਹੀਦ ਭਗਤ ਸਿੰਘ ਨੇਚਰ ਪਾਰਕ ਫੇਜ਼-8 ਤੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਸੀ | ਇਸ ਦੌਰਾਨ ਚੰਡੀਗੜ• ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ 'ਤੇ ਜਬਰ ਕੀਤਾ ਅਤੇ 24 ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ | ਇਸ ਜਬਰ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਸਾਰੇ ਪੰਜਾਬ 'ਚ ਭਾਜਪਾ ਅਤੇ ਰਾਜਪਾਲ ਪੰਜਾਬ ਦੇ ਪੁਤਲੇ ਸਾੜੇ ਜਾ ਰਹੇ ਹਨ | ਇਸੇ ਲੜੀ 'ਚ ਅੱਜ ਕਿਸਾਨਾਂ ਨੇ ਇਥੇ ਇਕੱਤਰ ਹੋ ਕੇ ਪੁਤਲੇ ਫੂਕੇ | ਇਸ ਮੌਕੇ ਸੁਰਿੰਦਰ ਸਿੰਘ ਸ਼ਿੰਦਾ ਬਨੰੂੜ, ਜਸਵਿੰਦਰ ਸਿੰਘ ਕੰਡਾਲਾ, ਜਸਮੇਰ ਸਿੰਘ ਦੁਰਾਲੀ, ਸ਼ੇਰ ਸਿੰਘ ਦੈੜੀ, ਜੀਤ ਸਿੰਘ ਮਾਣਕਪੁਰ, ਗੁਰਵਿੰਦਰ ਸਿੰਘ ਸਿਆਊ ਤੇ ਕੁਲਵੰਤ ਸਿੰਘ ਚਿੱਲਾ ਅਤੇ ਅਮਰਜੀਤ ਸਿੰਘ ਸੁੱਖਗੜ• ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ 26 ਮਈ ਨੂੰ ਖਰੜ ਨਗਰ ਕੌਂਸਲ ਚੋਣਾਂ ਨਹੀਂ ਹੋਣਗੀਆਂ : ਕਮਲ ਕਿਸ਼ੋਰ ਸ਼ਰਮਾ <br/> ਅਗਲੀ ਖ਼ਬਰ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਸੱਸ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।