15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਦੀ ਉਮੜੀ ਭੀੜ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)- ਨਗਰ ਨਿਗਮ ਦੀ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਸੰਬੰਧੀ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ ਨਗਰ ਨਿਗਮ ਦੇ 50 ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨਾਂ ਦੀ ਭਾਰੀ ਭੀੜ ਨਜ਼ਰ ਆਈ ਤੇ ਆਪੋ ਆਪਣੇ ਸਮਰਥਕਾਂ ਸਮੇਤ ਪਹੁੰਚੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ | ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਲਈ ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਤੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲੀ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਨ•ਾਂ 'ਚੋਂ ਵਾ. ਨੰ. 1 ਤੋਂ 25 ਤੱਕ ਦੇ ਉਮੀਦਵਾਰਾਂ ਵਲੋਂ ਗਮਾਡਾ ਦਫ਼ਤਰ ਵਿਖੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲ•ੀ ਕੋਲ ਦਾਖ਼ਲ ਕੀਤੇ ਗਏ ਹਨ, ਜਦਕਿ ਵਾ. ਨੰ. 26 ਤੋਂ 50 ਤੱਕ ਦੇ ਉਮੀਦਵਾਰਾਂ ਵਲੋਂ ਐੱਸ. ਡੀ. ਐਮ. ਦਫ਼ਤਰ 'ਚ ਐੱਸ. ਡੀ. ਐੱਮ. ਦਮਨਦੀਪ ਕੌਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ | ਇਸ ਦੌਰਾਨ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਨ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਕਾਂਗਰਸ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਨਾਲ ਜਿਥੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਹਾਜ਼ਰ ਰਹੇ, ਉਥੇ ਹੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਉਮੀਦਵਾਰਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੇਪਰ ਭਰਵਾਏ | ਭਾਜਪਾ ਵਲੋਂ ਆਪਣੇ ਕਾਗਜ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੇ ਨਾਲ ਪਾਰਟੀ ਦੇ ਜ਼ਿਲ•ਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪਾਰਟੀ ਦੀ ਸੀਨੀਅਰ ਆਗੂ ਆਭਾ ਬੰਸਲ ਨੇ ਸ਼ਮੂਲੀਅਤ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਲ ਪਾਰਟੀ ਦੇ ਜ਼ਿਲ•ਾ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਣ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਰਹੇ | ਇਸ ਦੌਰਾਨ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਸਨ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਅਮਨ-ਅਮਾਨ ਨਾਲ ਮੁਕੰਮਲ ਹੋਣ 'ਤੇ ਪ੍ਰਸ਼ਾਸਨ ਨੇ ਸੱੁਖ ਦਾ ਸਾਹ ਲਿਆ ਹੈ | ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 19 ਮਈ ਹੈ ਤੇ ਵੋਟਾਂ 26 ਮਈ ਨੂੰ ਪੈਣਗੀਆਂ |

ਪਿਛਲੀ ਖ਼ਬਰ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਗਰ ਨਿਗਮ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਲਾਪ੍ਰਵਾਹੀ ਨਾਲ ਕੌਂਸਲ ਚੋਣਾਂ ਹੋਈਆਂ ਮੁਲਤਵੀ : ਬੰਨੀ ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।