15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਗਰ ਨਿਗਮ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)-ਚੰਡੀਗੜ• ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਗਰ ਨਿਗਮ ਚੋਣਾਂ ਦੇ ਸੰਬੰਧ 'ਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ•ਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਦੇ ਪਿੰਡ ਲਖਨੌਰ ਸਥਿਤ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਚੋਣਾਂ ਸੰਬੰਧੀ ਕੀਤੀ ਚਰਚਾ ਦੌਰਾਨ ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੀ ਹੋਈ ਹੈ ਅਤੇ ਹਰ ਇਕ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ | ਮੀਟਿੰਗ ਦੌਰਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਦੀਆਂ ਜ਼ਮੀਨੀ ਗਤੀਵਿਧੀਆਂ, ਵਰਕਰਾਂ ਦੀ ਏਕਤਾ ਤੇ ਚੋਣਾਂ ਤਿਆਰੀਆਂ ਸੰਬੰਧੀ ਆਪਣੀ ਵਚਨਬੱਧਤਾ ਦੁਹਰਾਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਵਾਰਡ ਨੰ. 44 ਤੋਂ ਕਾਂਗਰਸ ਦੇ ਉਮੀਦਵਾਰ ਅਮਨ ਸਲੈਚ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੀ ਰਹੀ ਹੈ ਤੇ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ 'ਚ ਉਤਰੇਗੀ |
ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਝਲਬੂਟੀ, ਸੀਨੀਅਰ ਆਗੂ ਗੁਰਦੇਵ ਚੌਹਾਨ, ਸ਼ੇਖਇੰਦਰ ਸਿੰਘ ਲਾਡੀ, ਸਾਬਕਾ ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਸਤਨਾਮ ਸਿੰਘ, ਸੰਜੀਵ ਵਰਮਾ, ਗੁਰਭੇਜ ਸਿੰਘ, ਸ਼ੇਰ ਸਿੰਘ, ਚਰਨਜੀਤ ਕੌਰ, ਐਡਵੋਕੇਟ ਗੁਰਦੀਪ ਸਿੰਘ, ਐਡਵੋਕੇਟ ਮਹਿੰਦਰ ਸਿੰਘ, ਅਜੈ ਸ਼ਰਮਾ, ਐਡਵੋਕੇਟ ਦਲਬੀਰ ਸਿੰਘ, ਦਰਬਾਰਾ ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ ਭਾਗੋ ਮਾਜਰਾ, ਪ੍ਰਦੀਪ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁਰਾਲੀ ਦੇ ਕੁੱਲ 17 ਵਾਰਡਾਂ ਲਈ 99 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ <br/> ਅਗਲੀ ਖ਼ਬਰ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਦੀ ਉਮੜੀ ਭੀੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।