15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੁਰਾਲੀ ਦੇ ਕੁੱਲ 17 ਵਾਰਡਾਂ ਲਈ 99 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ <br/>

ਅਜੀਤ ਡੈਸਕ 17-05-2026
ਕੁਰਾਲੀ, 16 ਮਈ (ਹਰਪ੍ਰੀਤ ਸਿੰਘ/ਬਿੱਲਾ ਅਕਾਲਗੜ੍ਹੀਆ)- ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਕੁੱਲ 17 ਵਾਰਡਾਂ ਲਈ 99 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ਼ਹਿਰ 'ਚ 19 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਜਦਕਿ ਅੱਜ ਆਖ਼ਰੀ ਦਿਨ ਵੱਖ-ਵੱਖ ਵਾਰਡਾਂ ਤੋਂ 80 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਇਨ੍ਹਾਂ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਬਹੁ-ਗਿਣਤੀ ਆਜ਼ਾਦ ਉਮੀਦਵਾਰਾਂ ਦੀ ਹੈ | ਰਿਟਰਨਿੰਗ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ 18 ਮਈ ਤੱਕ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਤੇ 19 ਤਰੀਕ ਤੱਕ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ |

ਪਿਛਲੀ ਖ਼ਬਰ ਡੇਰਾਬੱਸੀ ਵਿਖੇ 162 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ <br/> ਅਗਲੀ ਖ਼ਬਰ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਨਗਰ ਨਿਗਮ ਚੋਣਾਂ ਸੰਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।