15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡਾ. ਆਹਲੂਵਾਲੀਆ ਵਲੋਂ ਵਾ. ਨੰ. 6 ਲਈ 5 ਗਾਰੰਟੀਆਂ ਵਾਲਾ 'ਆਪ ਦਾ ਸੰਕਲਪ' ਮੈਨੀਫੈਸਟੋ ਜਾਰੀ-ਵਾਰਡ ਵਾਸੀਆਂ ਨੇ ਪੂਰਨ ਸਮਰਥਨ ਦੇਣ ਦਾ ਦਿੱਤਾ ਭਰੋਸਾ

ਨਗਰ ਨਿਗਮ ਚੋਣਾਂ ਲਈ ਮੁਹਾਲੀ ਦੇ ਵਾ. ਨੰ. 6 ਤੋਂ 'ਆਪ' ਦੇ ਉਮੀਦਵਾਰ ਡਾ. ਸੰਨੀ ਸਿੰਘ ਆਹਲੂਵਾਲੀਆ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ | ਅਜੀਤ ਤਸਵੀਰ <br/> 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾ. ਨੰ. 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਅੱਜ ਵਾਰਡ ਵਾਸੀਆਂ ਦੀ ਮੌਜੂਦਗੀ 'ਚ 'ਆਪ ਦਾ ਸੰਕਲਪ' ਨਾਂਅ ਹੇਠ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਵਾਸੀ, ਸਮਰਥਕ ਅਤੇ ਪਾਰਟੀ ਵਰਕਰ ਹਾਜ਼ਰ ਸਨ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਇਹ ਮੈਨੀਫੈਸਟੋ ਸਿਰਫ਼ ਵਾਅਦਿਆਂ ਦਾ ਪੱਤਰ ਨਹੀਂ, ਸਗੋਂ ਵਾ. ਨੰ. 6 ਦੇ ਲੋਕਾਂ ਨਾਲ ਕੀਤਾ ਗਿਆ ਇਕ ਜ਼ਿੰਮੇਵਾਰ ਸੰਕਲਪ ਹੈ | ਉਨ੍ਹਾਂ ਕਿਹਾ ਕਿ ਚੋਣ ਜਿੱਤਣ ਮਗਰੋਂ ਵਾਰਡ ਦੇ ਵਿਕਾਸ, ਸਫ਼ਾਈ, ਸੁਰੱਖਿਆ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ 'ਤੇ ਮਿਆਰੀ ਬਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮੈਨੀਫੈਸਟੋ 'ਚ 5 ਮੁੱਖ ਗਾਰੰਟੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਉਹ ਵਾ. ਨੰ. 6 ਨੂੰ ਮੁਹਾਲੀ ਦਾ ਇਕ ਮਾਡਲ ਵਾਰਡ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਅਸ਼ੀਰਵਾਦ ਨਾਲ ਵਾਰਡ ਦੇ ਹਰ ਮੁੱਦੇ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਹਾਜ਼ਰ ਵਾਰਡ ਵਾਸੀਆਂ ਨੇ ਮੈਨੀਫੈਸਟੋ ਦੀ ਭਰਪੂਰ ਸ਼ਲਾਘਾ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ | ਅੰਤ 'ਚ ਡਾ. ਆਹਲੂਵਾਲੀਆ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਅਤੇ ਝਾੜੂ ਦੇ ਨਿਸ਼ਾਨ ਨੂੰ ਵੋਟ ਪਾ ਕੇ ਇਮਾਨਦਾਰ ਅਤੇ ਵਿਕਾਸਸ਼ੀਲ ਪ੍ਰਸ਼ਾਸਨ ਨੂੰ ਮਜ਼ਬੂਤ ਬਣਾਉਣ |
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਦੇ ਆਖਰੀ ਦਿਨ ਸਿਆਸੀ ਮਾਹੌਲ ਗਰਮਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਲਾਲੜੂ ਦੀਆਂ ਚੋਣਾਂ ਲਈ ਕੁੱਲ 131 ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।