16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਖ਼ੂਨਦਾਨ ਕੈਂਪ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ) - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਵਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਵਿਸ਼ਵਾਸ ਫਾਊਾਡੇਸ਼ਨ ਤੇ ਪੰਜਾਬ ਨੈਸ਼ਨਲ ਬੈਂਕ ਸੈਕਟਰ-76 ਮੁਹਾਲੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਲਖਵਿੰਦਰ ਸਿੰਘ ਵਲੋਂ 50 ਤੋਂ ਵੱਧ ਵਾਰ ਖ਼ੂਨਦਾਨ ਕਰਨ ਦੀ ਮਿਸਾਲ ਪੇਸ਼ ਕੀਤੀ ਗਈ | ਇਸ ਮੌਕੇ ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ ਅੰਕਿਤਾ ਕਾਂਸਲ ਨੇ ਦੱਸਿਆ ਕਿ ਵਿਸ਼ਵ ਰੈੱਡ ਕਰਾਸ ਦਿਵਸ ਹਰ ਸਾਲ 8 ਮਈ ਨੂੰ ਮਨਾਇਆ ਜਾਂਦਾ ਹੈ | ਇਹ ਦਿਨ ਰੈੱਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਵਸ ਨੂੰ ਸਮਰਪਿਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਰੈੱਡ ਕਰਾਸ ਦਿਵਸ ਦਾ ਵਿਸ਼ਾ 'ਮਨੁੱਖਤਾ ਨੂੰ ਜਿਊਾਦਾ ਰੱਖਣਾ' ਰੱਖਿਆ ਗਿਆ ਹੈ | ਹਰਬੰਸ ਸਿੰਘ ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਭਾਈ ਘਨੱ੍ਹਈਆ ਜੀ ਦੇ ਸੇਵਾ ਦੇ ਰਸਤੇ 'ਤੇ ਚਲਦਿਆਂ ਰੈੱਡ ਕਰਾਸ ਸੁਸਾਇਟੀ ਹਮੇਸ਼ਾ ਲੋੜਵੰਦਾਂ ਤੇ ਬੱਚਿਆਂ ਦੀ ਮਦਦ ਲਈ ਵਚਨਬੱਧ ਰਹੀ ਹੈ |

ਪਿਛਲੀ ਖ਼ਬਰ ਪਸ਼ੂ-ਪਾਲਕਾਂ ਲਈ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਹਾਲਾਤ ਹੋਏ ਬੇਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।