16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਸ਼ੂ-ਪਾਲਕਾਂ ਲਈ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)- ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਆਤਮਾ ਪ੍ਰਾਜੈਕਟ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਸਹਿਯੋਗ ਨਾਲ 'ਦੁਧਾਰੂ ਪਸ਼ੂਆਂ ਦਾ ਪੋਸ਼ਣ ਪ੍ਰਬੰਧ' ਵਿਸ਼ੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੇ ਚੁਣੇ ਹੋਏ 20 ਕਿਸਾਨਾਂ ਨੂੰ ਆਤਮਾ ਪ੍ਰਾਜੈਕਟ ਮੁਹਾਲੀ ਤਹਿਤ ਧਾਤਾਂ ਦਾ ਚੂਰਾ ਤੇ ਪ੍ਰੀਮਿਕਸ ਵੰਡਿਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਸੁਖਜਿੰਦਰ ਸਿੰਘ ਬਾਜਵਾ ਮੁੱਖ ਖੇਤੀਬਾੜੀ ਅਫ਼ਸਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਨਵੀਆਂ ਤਕਨੀਕਾਂ ਨਾਲ ਪਸ਼ੂ-ਪਾਲਣ ਦੀ ਸਲਾਹ ਦਿੱਤੀ | ਡਾ. ਬਲਬੀਰ ਸਿੰਘ ਖੱਦਾ ਨੇ ਪਸ਼ੂ-ਪਾਲਕਾਂ ਨੂੰ ਦੁਧਾਰੂ ਪਸ਼ੂਆਂ ਨੂੰ ਸੰਤੁਲਿਤ ਅਹਾਰ ਤੇ ਮਿਨਰਲ ਮਿਕਸਚਰ ਤੋਂ ਹੋਣ ਵਾਲੇ ਲਾਭਾਂ ਬਾਰੇ ਦੱਸਿਆ ਜਦਕਿ ਡਾ. ਕੋਮਲ ਨੇ ਦੁਧਾਰੂ ਪਸ਼ੂਆਂ ਦੀ ਦੇਖਭਾਲ ਤੇ ਟੀਕਾਕਰਨ ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ ਦੌਰਾਨ ਕਿਸਾਨ ਰਾਜਿੰਦਰ ਸਿੰਘ ਸਾਬਕਾ ਸਰਪੰਚ ਮਠਿਆੜਾ ਤੇ ਗੁਰਚਰਨਜੀਤ ਸਿੰਘ ਨੇ ਖੇਤੀ ਤੇ ਪਸ਼ੂ-ਪਾਲਣ ਦੀਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ, ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ <br/> ਅਗਲੀ ਖ਼ਬਰ ਖ਼ੂਨਦਾਨ ਕੈਂਪ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।