16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਧਾਇਕ ਕੁਲਵੰਤ ਸਿੰਘ ਵਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ <br/>

ਅਜੀਤ ਡੈਸਕ 17-05-2026
ਐੱਸ. ਏ. ਐੱਸ. ਨਗਰ, 16 ਮਈ (ਪ੍ਰੋ. ਅਵਤਾਰ ਸਿੰਘ)- ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਵਲੋਂ ਹਲਕਾ ਮੁਹਾਲੀ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕੁੱਲ 1.88 ਕਰੋੜ ਦੇ ਚੈੱਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਰਕਮ ਪਿੰਡਾਂ 'ਚ ਸਟਰੀਟ ਲਾਈਟਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਕਮਿਊਨਿਟੀ ਸੈਂਟਰ, ਆਂਗਣਵਾੜੀ, ਸਕੂਲਾਂ ਦੇ ਕਮਰੇ, ਖੇਡ ਮੈਦਾਨ, ਧਰਮਸ਼ਾਲਾ ਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੇ ਕੰਮਾਂ ਲਈ ਵਰਤੀ ਜਾਵੇਗੀ | ਇਸ ਤੋਂ ਇਲਾਵਾ ਕੁਝ ਪਿੰਡਾਂ 'ਚ ਸੜਕਾਂ ਪੱਕੀਆਂ ਕਰਨ ਤੇ ਕਨਵੈਕਸ ਮਿਰਰ ਲਗਾਉਣ ਵਰਗੇ ਕੰਮਾਂ ਲਈ ਫੰਡਾਂ ਦੀ ਵਰਤੋਂ ਕੀਤੀ ਜਾਵੇਗੀ | ਇਸੇ ਦੌਰਾਨ 31 ਜ਼ਰੂਰਤਮੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਤੇ ਦੁਬਾਰਾ ਉਸਾਰੀ ਲਈ 62 ਲੱਖ ਰੁ. ਦੀ ਸਹਾਇਤਾ ਵੀ ਦਿੱਤੀ ਗਈ ਤੇ ਪ੍ਰਤੀ ਪਰਿਵਾਰ ਨੂੰ 2 ਲੱਖ ਰੁ. ਤਕਸੀਮ ਕੀਤੇ ਗਏ | ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ 'ਚ ਸ਼ਾਮਿਲ ਹੋ ਚੁੱਕੇ 12 ਪਿੰਡਾਂ ਦੇ ਵਿਕਾਸ ਲਈ 50 ਕਰੋੜ ਮਨਜ਼ੂਰ ਹੋ ਚੁੱਕੇ ਹਨ | ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤੇ ਅਗਲੇ 15 ਦਿਨਾਂ 'ਚ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਜਾਵੇਗਾ |

ਪਿਛਲੀ ਖ਼ਬਰ ਫਰੂਡਨ ਬਰਗ ਸਾਂਝਾ ਮਜ਼ਦੂਰ ਮੋਰਚਾ ਦਾ ਸਰਬਸੰਮਤੀ ਨਾਲ ਗਠਨ ਹੋਇਆ <br/> ਅਗਲੀ ਖ਼ਬਰ ਪਸ਼ੂ-ਪਾਲਕਾਂ ਲਈ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।