ਖਰੜ, 16 ਮਈ (ਗੁਰਮੁੱਖ ਸਿੰਘ ਮਾਨ)- ਪ੍ਰਸਿੱਧ ਲੇਖਕ ਤੇ ਸੀਨੀਅਰ ਪੱਤਰਕਾਰ ਕਾਲਾ ਸਿੰਘ ਸੈਣੀ ਦੀ ਮਾਤਾ ਸੰਤ ਕੌਰ (96), ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 17 ਮਈ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਵਿਖੇ ਹੋਵੇਗੀ | ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸਾਕ-ਸੰਬੰਧੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |