16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਅਜੀਤ ਡੈਸਕ 21-05-2026
ਚੰਡੀਗੜ੍ਹ, 20 ਮਈ (ਸੁਖਵਿੰਦਰ ਸਿੰਘ ਸ਼ਾਨ) - ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ 23 ਮਈ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ | ਗਰਮੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸਿੱਖਿਆ ਵਿਭਾਗ ਵਲੋਂ ਕੀਤੀ ਗਈ ਇਕ ਉੱਚ-ਪੱਧਰੀ ਸਮੀਖਿਆ ਬੈਠਕ ਤੋਂ ਬਾਅਦ ਗਰਮੀ ਦੀਆਂ ਛੁੱਟੀਆਂ ਸੰਬੰਧੀ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ਗਰਮੀਆਂ ਦੀਆਂ ਛੁੱਟੀਆਂ 23 ਮਈ (ਸਨਿਚਰਵਾਰ) ਤੋਂ ਸ਼ੁਰੂ ਹੋ ਕੇ 30 ਜੂਨ 2026 (ਮੰਗਲਵਾਰ) ਤੱਕ ਚੱਲਣਗੀਆਂ | ਜਾਰੀ ਹੁਕਮਾਂ ਵਿਚ ਜ਼ਿਕਰਯੋਗ ਗੱਲ ਇਹ ਹੈ ਕਿ ਜਿੱਥੇ ਵਿਦਿਆਰਥੀਆਂ ਲਈ ਸਕੂਲ 30 ਜੂਨ ਤੱਕ ਬੰਦ ਰਹਿਣਗੇ ਉੱਥੇ ਹੀ ਅਧਿਆਪਕਾਂ ਨੂੰ ਛੁੱਟੀਆਂ ਖ਼ਤਮ ਹੋਣ ਤੋਂ ਦੋ ਦਿਨ ਪਹਿਲਾਂ ਸਕੂਲ ਪਹੁੰਚਣਾ ਹੋਵੇਗਾ | ਅਧਿਆਪਕਾਂ ਲਈ 29 ਤੇ 30 ਜੂਨ ਕੰਮਕਾਜੀ ਦਿਨ ਐਲਾਨੇ ਗਏ ਹਨ ਤੇ ਇਨ੍ਹਾਂ ਦਿਨਾਂ ਦੌਰਾਨ ਅਧਿਆਪਕਾਂ ਨੂੰ ਸਕੂਲ ਆ ਕੇ ਅਗਲੇ ਨਵੇਂ ਸੈਸ਼ਨ ਦੀਆਂ ਤਿਆਰੀਆਂ ਤੇ ਪ੍ਰਬੰਧਕੀ ਕੰਮ ਮੁਕੰਮਲ ਕਰਨੇ ਪੈਣਗੇ |

ਪਿਛਲੀ ਖ਼ਬਰ ਬਜਾਜ ਜਨਰਲ ਇੰਸ਼ੋਰੈਂਸ ਨੇ 5 ਕਰੋੜ ਤੱਕ ਦੇ ਕਵਰੇਜ ਨਾਲ 'ਐਮ.ਐਚ.ਸੀ.ਪੀ. ਐਜ+' ਹੈਲਥ ਇੰਡੈਮਨਿਟੀ ਪਲਾਨ ਲਾਂਚ ਕੀਤਾ ਅਗਲੀ ਖ਼ਬਰ 60 ਸਾਲਾ ਮਹਿਲਾ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।