16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਉਮੀਦਵਾਰ ਅਰਸ਼ਪ੍ਰੀਤ ਕੌਰ ਵਲੋਂ ਵਾਰਡ ਨੰਬਰ 4 ਦੀ ਨੁਹਾਰ ਬਦਲਣ ਦਾ ਵਾਅਦਾ <br/>

ਅਜੀਤ ਡੈਸਕ 21-05-2026
ਜ਼ੀਰਕਪੁਰ, 20 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ ਦੇ ਬਲਟਾਣਾ ਖੇਤਰ ਦੇ ਵਾ. ਨੰ. 4 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਰਸ਼ਪ੍ਰੀਤ ਕੌਰ ਵਲੋਂ ਅੱਜ ਸੈਣੀ ਵਿਹਾਰ ਫੇਜ਼-1 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਵਾਰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਅਰਸ਼ਪ੍ਰੀਤ ਕੌਰ ਨੇ ਵਾਅਦਾ ਕੀਤਾ ਕਿ ਵਾਰਡ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਰੀਬ 30 ਸਾਲਾਂ ਤੋਂ ਬਲਟਾਣਾ ਵਾਸੀਆਂ ਦੀ ਸੇਵਾ 'ਚ ਲਗਾਤਾਰ ਹਾਜ਼ਰ ਰਿਹਾ ਹੈ ਅਤੇ ਇਸੇ ਸੇਵਾ ਭਾਵਨਾ ਨੂੰ ਅੱਗੇ ਵਧਾਉਂਦਿਆਂ ਉਹ ਵਾ. ਨੰ. 4 ਦੀ ਨੁਹਾਰ ਬਦਲਣਗੇ | ਉਨ੍ਹਾਂ ਦੱਸਿਆ ਕਿ ਚੋਣ ਮੁਹਿੰਮ ਦੌਰਾਨ ਮਹੰਤ ਸਮਾਜ ਵਲੋਂ ਵੀ ਉਨ੍ਹਾਂ ਨੂੰ ਸਹਿਯੋਗ ਅਤੇ ਅਸ਼ੀਰਵਾਦ ਦਿੱਤਾ ਗਿਆ, ਜਿਸ ਬਦਲੇ ਉਨ੍ਹਾਂ ਵਲੋਂ ਸਮਾਜ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜਸਵੰਤ ਸਿੰਘ, ਸਤਨਾਮ ਸਿੰਘ ਤੇ ਸੁਖਵਿੰਦਰ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਕੁਰਾਲੀ ਕੌਂਸਲ ਚੋਣਾਂ ਲਈ ਸ਼ਹਿਰ ਦੇ 17 ਵਾਰਡਾਂ 'ਚ ਕੁੱਲ 77 ਉਮੀਦਵਾਰ ਚੋਣ ਮੈਦਾਨ 'ਚ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਜ਼ਾਦ ਉਮੀਦਵਾਰ ਗੁਰਚਰਨ ਸਿੰਘ ਚੰਨਾ ਵਲੋਂ ਭਾਜਪਾ ਉਮੀਦਵਾਰ ਰਣਜੀਤ ਸਿੰਘ ਰੈਡੀ ਨੂੰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।