28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੁਰਾਲੀ ਦੇ ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਦਫ਼ਤਰ ਦਾ ਉਦਘਾਟਨ <br/>

ਅਜੀਤ ਡੈਸਕ 22-05-2026
ਕੁਰਾਲੀ, 21 ਮਈ (ਹਰਪ੍ਰੀਤ ਸਿੰਘ)-ਕੁਰਾਲੀ ਨਗਰ ਕੌਂਸਲ ਚੋਣਾਂ ਲਈ ਸ਼ਹਿਰ ਦੇ ਵਾ. ਨੰ. 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਕਾਕਾ ਮਾਰਸ਼ਲ ਦੇ ਦਫ਼ਤਰ ਦਾ ਰਸਮੀ ਉਦਘਾਟਨ ਟਕਸਾਲੀ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਮਰਹੂਮ ਰਾਜਾ ਸਿੰਘ ਦੀ ਨੂੰ ਹ ਹਰਮਨਜੀਤ ਕੌਰ ਤੇ ਸਾਬਕਾ ਕੌਂਸਲਰ ਜਸਵਿੰਦਰ ਸਿੰਘ ਗੋਲਡੀ ਵਲੋਂ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਕੌਂਸਲ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਜਸਵਿੰਦਰ ਸਿੰਘ ਗੋਲਡੀ, ਕਮਲਜੀਤ ਚਾਵਲਾ, ਕਾਂਗਰਸੀ ਆਗੂ ਗਿਆਨ ਸਿੰਘ ਛੱਤ, ਗੁਰਿੰਦਰ ਸਿੰਘ ਕੈਰੋਂ ਤੇ ਸ਼ਿਵ ਵਰਮਾ ਆਦਿ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਲਾਅਰੇਬਾਜ਼ੀ ਤੇ ਜੁਮਲਿਆਂ ਦੀ ਨੀਤੀ ਤੋਂ ਤੰਗ ਆ ਚੁੱਕੇ ਹਨ ਤੇ ਪੰਜਾਬ 'ਚ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਵੋਟ ਦੇਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਵੋਟਰਾਂ ਨੂੰ ਰਣਜੀਤ ਸਿੰਘ ਕਾਕਾ ਦੇ ਹੱਕ 'ਚ ਭੁਗਤਣ ਦੀ ਅਪੀਲ ਕਰਦਿਆਂ ਕਿਹਾ ਕਾਂਗਰਸ ਪਾਰਟੀ ਮੁੜ ਕੌਂਸਲ 'ਤੇ ਕਾਬਜ਼ ਹੋ ਕੇ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜ ਮੁਕੰਮਲ ਕਰਵਾਏਗੀ | ਇਸ ਮੌਕੇ ਰਮਾਕਾਂਤ ਕਾਲੀਆ, ਨਿਤਿਨ ਮੁੰਡੇ, ਰਾਜਦੀਪ ਸਿੰਘ ਹੈਪੀ, ਸੁਰਜੀਤ ਸਿੰਘ, ਜਗਤਾਰ ਸਿੰਘ, ਐਡਵੋਕੇਟ ਰਾਹੁਲ ਵਰਮਾ ਅਤੇ ਅਮਨਦੀਪ ਮਾਵੀ ਜਿੰਦ ਵਡਾਲੀ ਸਮੇਤ ਵੱਡੀ ਗਿਣਤੀ 'ਚ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਸੰਜੀਵ ਵਸ਼ਿਸ਼ਟ ਨੇ ਪ੍ਰਸ਼ਾਸਨ ਤੇ ਪੁਲਿਸ 'ਤੇ ਨਗਰ ਨਿਗਮ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ... ਅਗਲੀ ਖ਼ਬਰ ਪੁਲਿਸ ਨੇ ਵਿਦਿਆਰਥੀਆਂ ਨੂੰ ਸਿਖਾਏ ਸਵੈ-ਰੱਖਿਆ ਦੇ ਤਰੀਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।