28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬੇਦੀ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਸਵੇਰੇ 7 ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 22-05-2026
ਐੱਸ. ਏ. ਐੱਸ. ਨਗਰ, 21 ਮਈ (ਪ੍ਰੋ. ਅਵਤਾਰ ਸਿੰਘ)- ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੌਰਾਨ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ | ਆਪਣੇ ਪੱਤਰ 'ਚ ਬੇਦੀ ਨੇ ਕਿਹਾ ਹੈ ਕਿ ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਅਤੇ ਮੁਹਾਲੀ ਵਰਗੇ ਸ਼ਹਿਰ 'ਚ ਪ੍ਰਾਈਵੇਟ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਦੀ ਬਜਾਏ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 6 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੁਹਾਲੀ 'ਚ ਵੱਡੀ ਗਿਣਤੀ 'ਚ ਲੋਕ ਪ੍ਰਾਈਵੇਟ ਕੰਪਨੀਆਂ, ਉਦਯੋਗਾਂ ਤੇ ਨਿੱਜੀ ਅਦਾਰਿਆਂ 'ਚ ਕੰਮ ਕਰਦੇ ਹਨ | ਸਰਕਾਰ ਵੱਲੋਂ ਭਾਵੇਂ ਚੋਣ ਵਾਲੇ ਦਿਨ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਪਰ ਕਈ ਪ੍ਰਾਈਵੇਟ ਅਦਾਰੇ ਆਪਣੇ ਕਰਮਚਾਰੀਆਂ ਨੂੰ ਪੂਰੀ ਛੁੱਟੀ ਨਹੀਂ ਦਿੰਦੇ, ਜਿਸ ਕਾਰਨ ਬਹੁਤ ਸਾਰੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਪੈ ਰਹੀ ਭਿਆਨਕ ਗਰਮੀ ਖ਼ਾਸ ਕਰ ਕੇ ਬਜ਼ੁਰਗਾਂ, ਮਹਿਲਾਵਾਂ ਤੇ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ | ਮੁਹਾਲੀ 'ਚ ਵੱਡੀ ਗਿਣਤੀ 'ਚ ਸੇਵਾ-ਮੁਕਤ ਅਧਿਕਾਰੀ ਤੇ 60 ਸਾਲ ਤੋਂ ਵੱਧ ਉਮਰ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਲਈ ਦੁਪਹਿਰ ਸਮੇਂ ਵੋਟ ਪਾਉਣ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੈ | ਬੇਦੀ ਨੇ ਕਿਹਾ ਕਿ ਜੇਕਰ ਵੋਟਿੰਗ ਦਾ ਸਮਾਂ ਵਧਾਇਆ ਜਾਂਦਾ ਹੈ ਤਾਂ ਲੋਕ ਸਵੇਰੇ ਤੇ ਸ਼ਾਮ ਸਮੇਂ ਠੰਢੇ ਮੌਸਮ 'ਚ ਆਸਾਨੀ ਨਾਲ ਆਪਣੀ ਵੋਟ ਪਾ ਸਕਣਗੇ, ਜਿਸ ਨਾਲ ਵੋਟਿੰਗ ਪ੍ਰਤੀਸ਼ਤਤਾ 'ਚ ਵਾਧਾ ਹੋਵੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮੁਹਾਲੀ ਦੇ ਵਿਕਾਸ ਲਈ ਅਕਾਲੀ ਦਲ ਦਾ ਵਿਜ਼ਨ ਦਸਤਾਵੇਜ਼ ਜਾਰੀ <br/>... ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 18 ਤੋਂ ਕਾਂਗਰਸੀ ਉਮੀਦਵਾਰ ਨੇ 'ਆਪ' ਉਮੀਦਵਾਰ ਨੂੰ ਦਿੱਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।