28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾ. ਨੰ. 17 ਤੋਂ ਕਾਂਗਰਸੀ ਉਮੀਦਵਾਰ ਹਰਦੀਪ ਸਿੰਘ ਗਾਜ਼ੀਪੁਰ ਵਲੋਂ ਚੋਣ ਪ੍ਰਚਾਰ ਤੇਜ਼ <br/>

ਅਜੀਤ ਡੈਸਕ 22-05-2026
ਜ਼ੀਰਕਪੁਰ, 21 ਮਈ (ਹੈਪੀ ਪੰਡਵਾਲਾ)-ਨਗਰ ਕੌਂਸਲ ਚੋਣਾਂ ਦਾ ਬਿਗਲ ਵਜਦਿਆਂ ਹੀ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭੱਖ ਗਈਆਂ ਹਨ | ਇਸੇ ਲੜੀ ਤਹਿਤ ਜ਼ੀਰਕਪੁਰ ਦੇ ਵਾ. ਨੰ. 17 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਨੇ ਆਪਣੇ ਪਿੰਡ ਗਾਜ਼ੀਪੁਰ ਸਮੇਤ ਪੂਰੇ ਵਾਰਡ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਹਰਦੀਪ ਸਿੰਘ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਚੋਣ ਮੁਹਿੰਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ੀਰਕਪੁਰ ਸ਼ਹਿਰ 'ਚ ਜੋ ਰਿਕਾਰਡ-ਤੋੜ ਵਿਕਾਸ ਕਾਰਜ ਹੋਏ ਹਨ, ਉਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਬਾਂਹ ਫੜਨ ਅਤੇ ਇਲਾਕੇ ਦੀ ਨੁਹਾਰ ਬਦਲਣ 'ਚ ਮੋਹਰੀ ਰਹੀ ਹੈ | ਉਨ੍ਹਾਂ ਕਿਹਾ ਕਿ ਵਾ. ਨੰ. 17 ਦੇ ਸੂਝਵਾਨ ਲੋਕ ਵਿਕਾਸ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ ਅਤੇ ਇਹ ਵਾਰਡ ਰਵਾਇਤੀ ਤੌਰ 'ਤੇ ਕਾਂਗਰਸ ਪੱਖੀ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਤ ਹਾਸਿਲ ਕਰਨ ਤੋਂ ਬਾਅਦ ਵਾਰਡ ਦੀਆਂ ਸਾਰੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ ਅਤੇ ਇਸ ਨੂੰ ਜ਼ੀਰਕਪੁਰ ਦਾ ਸਭ ਤੋਂ ਮਾਡਲ ਵਾਰਡ ਬਣਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਸ਼ਰਮਾ ਨੇ ਲਾਲੜੂ ਇਲਾਕੇ 'ਚ ਉਮੀਦਵਾਰਾਂ ਲਈ ਕੀਤੀਆਂ ਜਨਤਕ ਮੀਟਿੰਗਾਂ <br/> ਅਗਲੀ ਖ਼ਬਰ ਭਾਜਪਾ ਦੇ ਵਾਰਡ ਨੰਬਰ 5 ਤੋਂ ਉਮੀਦਵਾਰ ਲਖਵਿੰਦਰ ਕੌਰ ਠਾਕੁਰ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।